Breaking NewsD5 specialNewsPunjabTop News

Breaking : FIR ਦਰਜ ਹੋਣ ਤੋਂ ਬਾਅਦ Bikram Majithia ਦੀ ਪਹਿਲੀ ਝਲਕ ਆਈ ਸਾਹਮਣੇ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕੇਸ ਦਰਜ ਹੋਣ ਤੋਂ ਬਾਅਦ ਇਹ ਪਹਿਲੀ ਵਾਰ ਹੈ। ਦੱਸ ਦੇਈਏ ਕਿ ਨਵੇਂ ਸਾਲ ਦੇ ਮੌਕੇ ‘ਤੇ ਬਿਕਰਮ ਮਜੀਠੀਆ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ ਸਨ, ਜਿਸ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ ਦੀ ਪੁਸ਼ਟੀ ਯੂਥ ਅਕਾਲੀ ਦਲ ਨੇ ਕੀਤੀ ਹੈ। ਯੂਥ ਅਕਾਲੀ ਦਲ ਨੇ ਆਪਣੇ ਸੋਸ਼ਲ ਮੀਡੀਆ ਪੇਜ ‘ਤੇ ਬਿਕਰਮ ਮਜੀਠੀਆ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂਆਂ ਹਨ।

ਪੁਰਾਣੇ ਰੂਪ ‘ਚ ਆਏ ਕਿਸਾਨ, ਕਰਤਾ ਸੰਘਰਸ਼ ਦਾ ਐਲਾਨ || D5 Channel Punjabi

ਦੱਸ ਦਈਏ ਕਿ ਬੀਤੀ 20 ਦਸੰਬਰ ਨੂੰ ਬਿਕਰਮ ਸਿੰਘ ਮਜੀਠੀਆ ਖਿਲਾਫ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਮਜੀਠੀਆ ਰੂਪੋਸ਼ ਹੋ ਗਏ। ਉਸ ਦੀ ਗ੍ਰਿਫ਼ਤਾਰੀ ਲਈ ਕਈ ਥਾਵਾਂ ’ਤੇ ਛਾਪੇਮਾਰੀ ਵੀ ਕੀਤੀ ਗਈ ਪਰ ਅੱਜ ਨਵੇਂ ਸਾਲ ਦੇ ਪਹਿਲੇ ਦਿਨ ਮਜੀਠੀਆ ਰਾਤ ਸਮੇਂ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਦੀਆਂ ਤਸਵੀਰਾਂ ਵਾਇਰਲ ਹੋ ਗਈਆਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button