Breaking NewsD5 specialNewsPunjabSportsTop News

Breaking : Milkha Singh ਦੀ ਫਿਰ ਵਿਗੜੀ ਹਾਲਤ, PGI ਦੇ ICU ‘ਚ ਕਰਵਾਇਆ ਭਰਤੀ

ਚੰਡੀਗਗੜ੍ਹ : ਫਲਾਇੰਗ ਸਿੱਖ ਮਿਲਖਾ ਸਿੰਘ ਨੂੰ ਪੀਜੀਆਈਐਮਈਆਰ ਦੇ ਕੋਵਿਡ ਹਸਪਤਾਲ ਦੇ ਆਈਸੀਯੂ ‘ਚ ਭਰਤੀ ਕਰਵਾਇਆ ਗਿਆ ਹੈ। ਆਕਸੀਜਨ ਦਾ ਪੱਧਰ ਘੱਟ ਹੋਣ ਦੇ ਕਾਰਨ ਉਨ੍ਹਾਂ ਨੂੰ ਨਿਗਰਾਨੀ ‘ਚ ਰੱਖਿਆ ਗਿਆ ਹੈ ਅਤੇ ਹੁਣ ਉਨ੍ਹਾਂ ਦੀ ਹਾਲਤ ਸਥਿਰ ਹੈ। ਮਿਲਖਾ ਸਿੰਘ ਬੀਤੇ ਦਿਨ ਬੁਖ਼ਾਰ ਦੇ ਨਾਲ ਬੈਚੇਨੀ ਮਹਿਸੂਸ ਕਰ ਰਹੇ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਕੋਵਿਡ ਹਸਪਤਾਲ ਦੇ ਆਈ. ਸੀ. ਯੂ. ਵਾਰਡ ‘ਚ ਦਾਖ਼ਲ ਕਰਵਾਇਆ ਗਿਆ।

ਕਾਂਗਰਸ ‘ਚ ਆਉਣ ਸਾਰ ਖਹਿਰਾ ਨੇ ਹਿਲਾਈ ਸਿਆਸਤ! ਕੇਜਰੀਵਾਲ ਬਾਰੇ ਹੁਣ ਤੱਕ ਦੇ ਵੱਡੇ ਖੁਲਾਸੇ!

ਮਿਲਖਾ ਸਿੰਘ ਦੇ ਪੁੱਤਰ ਗੋਲਫਰ ਜੀਵ ਮਿਲਖਾ ਸਿੰਘ ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਪਿਤਾ ਦੀ ਸਿਹਤਯਾਬੀ ਲਈ ਦੁਆਵਾਂ ਕਰਨ ਵਾਲਿਆਂ ਦਾ ਧੰਨਵਾਦ ਕੀਤਾ ਹੈ। ਦੱਸਣਯੋਗ ਹੈ ਕਿ ਮਿਲਖਾ ਸਿੰਘ ਕੋਰੋਨਾ ਪੌਜ਼ੀਟਿਵ ਹੋਣ ਮਗਰੋਂ ਘਰ ‘ਚ ਇਕਾਂਤਵਾਸ ਸਨ। ਫਿਰ 24 ਮਈ ਨੂੰ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਸੀ।

🔴LIVE | ਚੋਣਾਂ ਤੋਂ ਪਹਿਲਾਂ ਸਿਆਸਤ ‘ਚ ਵੱਡਾ ਫੇਰਬਦਲ! ਭਾਜਪਾ ਆਗੂ ਨਾਲ ਵਾਪਰਿਆ ਭਾਣਾ! ਸਰਕਾਰ ਨੇ ਜਾਰੀ ਕੀਤਾ ਫਰਮਾਨ!

ਉਨ੍ਹਾਂ ਦੀ ਸਿਹਤ ‘ਚ ਸੁਧਾਰ ਹੋਇਆ ਤਾਂ ਹਸਪਤਾਲ ਤੋਂ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਪਰ ਵੀਰਵਾਰ ਨੂੰ ਮੁੜ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਪੀ. ਜੀ. ਆਈ. ਦਾਖ਼ਲ ਕਰਵਾਇਆ ਗਿਆ ਹੈ। ਮਿਲਖਾ ਸਿੰਘ ਦੀ ਪਤਨੀ ਨਿਰਮਲ ਕੌਰ ਵੀ ਕੋਰੋਨਾ ਪਾਜ਼ੇਟਿਵ ਹੋਣ ਕਾਰਨ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦਾਖ਼ਲ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button