EntertainmentBreaking NewsPunjabTop News

Breaking : Sidhu Moosewala ਕਤਲਕਾਂਡ ‘ਚ ਸ਼ਾਮਲ Sarj Mintu ਨੇ Bathinda Jail ਤੋਂ 19 ਜੂਨ ਨੂੰ Instagram ‘ਤੇ ਸ਼ੇਅਰ ਕੀਤੀਆਂ ਤਸਵੀਰਾਂ

ਚੰਡੀਗੜ੍ਹ : ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮੁਲਜ਼ਮ ਗੈਂਗਸਟਰ ਸਾਰਜ ਮਿੰਟੂ ਖਿਲਾਫ ਇੱਕ ਹੋਰ ਕੇਸ ਦਰਜ ਕੀਤਾ ਗਿਆ ਹੈ। ਇਹ ਕੇਸ ਪੁਲਿਸ ਨੇ ਬਠਿੰਡਾ ਜੇਲ੍ਹ ਦੇ ਸੁਪਰਡੈਂਟ ਭੁਪਿੰਦਰ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਜੇਲ੍ਹ ਸੁਪਰਡੈਂਟ ਨੇ ਦੱਸਿਆ ਕਿ ਜੇਲ੍ਹ ਦੇ ਕੈਦੀ ਸਾਰਜ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਕੁਝ ਫੋਟੋਆਂ ਅਪਲੋਡ ਕੀਤੀਆਂ ਹਨ।

Sidhu Moosewala Murder Case : ਮੰਨੂ ਨੇ ਮਾਰੀ ਸੀ Moosewala ਨੂੰ ਸਭ ਤੋਂ ਪਹਿਲਾਂ ਗੋਲੀ, | D5 Channel Punjabi

ਇਹ ਵੀ ਜਿਕਰ ਕਰਨਾ ਬਣਦਾ ਹੈ ਕਿ ਸਾਰਜ ਮਿੰਟੂ ਇਸ ਵੇਲੇ ਬਠਿੰਡਾ ਜੇਲ੍ਹ ‘ਚ ਬੰਦ ਹੈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਇਹ ਛਾਣਬੀਣ ਕੀਤੀ ਜਾ ਰਹੀ ਹੈ ਕਿ ਗੈਂਗਸਟਰ ਨੇ ਇਹ ਫੋਟੋ ਖੁਦ ਅਪਲੋਡ ਕੀਤੀ ਹੈ ਜਾਂ ਬਾਹਰ ਬੈਠੇ ਕਿਸੇ ਹੋਰ ਬੰਦੇ ਨੇ ਉਸਦਾ ਅਕਾਊਂਟ ਚਲਾਇਆ ਹੈ। ਦੱਸ ਦਈਏ ਕਿ ਪੰਜਾਬ ਪੁਲਿਸ ਦੇ ਅਨੁਸਾਰ, ਸਾਰਜ ਮਿੰਟੂ ਹੀ ਨੇ ਕੈਨੇਡਾ ਰਹਿੰਦੇ ਗੈਂਗਸਟਰ ਗੋਲਡੀ ਬਰਾੜ ਦੇ ਨਿਰਦੇਸ਼ਾਂ ‘ਤੇ ਮੂਸੇਵਾਲਾ ਨੂੰ ਮਾਰਨ ਲਈ ਦੋ ਸ਼ੂਟਰਾਂ- ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਸਿੰਘ ਮੰਨੂ ਦਾ ਪ੍ਰਬੰਧ ਕੀਤਾ ਸੀ।

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button