Brinder Singh Dhillon ਦੀ Capt Amarinder Singh ਨੂੰ ਅਪੀਲ, ‘ਕਾਂਗਰਸ ਛੱਡਣ ਦੇ ਫੈਸਲੇ ‘ਤੇ ਕਰਨ ਮੁੜ ਵਿਚਾਰ’
ਚੰਡੀਗੜ੍ਹ : ਪੰਜਾਬ ‘ਚ ਜਾਰੀ ਰਾਜਨੀਤਿਕ ਦੰਗਲ ‘ਚ ਉਸ ਸਮੇਂ ਨਵਾਂ ਮੋੜ ਆ ਗਿਆ ਜਦੋਂ ਸੂਬੇ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਛੱਡਣ ਦਾ ਐਲਾਨ ਕਰ ਦਿੱਤਾ। ਉਥੇ ਹੀ ਪੰਜਾਬ ਕਾਂਗਰਸ ਦੇ ਕਈ ਨੇਤਾ ਕੈਪਟਨ ਨੂੰ ਮੁੜ ਆਪਣੇ ਫੈਸਲੇ ‘ਤੇ ਵਿਚਾਰ ਕਰਨ ਲਈ ਕਹਿ ਰਹੇ ਹਨ। ਇਸ ਕੜੀ ‘ਚ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਕੈਪਟਨ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰਨ।
Kisan Bill 2020 : ਕਿਸਾਨਾਂ ਨੇ ਕਮਰੇ ‘ਚ ਬੰਦ ਕਰਤਾ ਬੀਜੇਪੀ ਲੀਡਰ! ਹੋਰ ਲਵੋ ਕਿਸਾਨਾਂ ਨਾਲ ਪੰਗੇ ||
ਬਰਿੰਦਰ ਢਿੱਲੋਂ ਨੇ ਕਿਹਾ ਕਿ ਪਾਰਟੀ ‘ਚ ਉਨ੍ਹਾਂ ਦਾ ਯੋਗਦਾਨ ਬਹੁਤ ਇਤਿਹਾਸਿਕ ਰਿਹਾ ਹੈ। ਕਾਂਗਰਸ ਨੇ ਉਨ੍ਹਾਂ ਨੂੰ ਹਰ ਵੱਡਾ ਅਹੁਦਾ ਦਿੱਤਾ। ਉਨ੍ਹਾਂ ਨੂੰ ਆਪਣੇ ਨਿੱਜੀ ਹਿੱਤਾਂ ਨੂੰ ਦੂਰ ਰੱਖ ਕੇ ਪਾਰਟੀ ਦੇ ਬਾਰੇ ‘ਚ ਸੋਚਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਨੂੰ ਵੀ ਗਲਤ ਦੱਸਿਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.