Breaking NewsD5 specialNewsPunjabTop News

BSF ਨੂੰ ਕਿਸੇ ਵੀ ਹਾਲਤ ‘ਚ ਪੰਜਾਬ ‘ਚ ਤਾਇਨਾਤ ਨਹੀਂ ਹੋਣ ਦਿੱਤਾ ਜਾਵੇਗਾ:Sukhjinder Singh Randhawa

ਤਰਨਤਾਰਨ: ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਤਰਨਤਾਰਨ ਵਿੱਚ ਜਨ ਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ 50 ਕਿਲੋਮੀਟਰ ਖੇਤਰ ਵਿੱਚ ਬੀਐਸਐਫ ਤਾਇਨਾਤ ਕਰਨ ਦੀ ਕੇਂਦਰ ਸਰਕਾਰ ਦੀ ਯੋਜਨਾ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।ਰੰਧਾਵਾ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਨੂੰ ਹਰ ਸੰਭਵ ਸੁਰੱਖਿਆ ਪ੍ਰਦਾਨ ਕਰਨ ‘ਚ ਸਮਰੱਥ ਹੈ।

CM ਚੰਨੀ ਦਾ ਵੱਡਾ ਧਮਾਕਾ, ਸੱਦੀ ਹੰਗਾਮੀ ਮੀਟਿੰਗ, ਸਾਰੇ ਜ਼ਿਲ੍ਹਿਆਂ ‘ਚ ਖੜਕੇ ਫੋਨ ! D5 Channel Punjabi

ਉਨ੍ਹਾਂ ਕੇਂਦਰ ਸਰਕਾਰ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸਰਹੱਦ ‘ਤੇ ਕੰਡਿਆਲੀ ਤਾਰ ਅਤੇ ਬੀ.ਐਸ.ਐਫ ਤਾਇਨਾਤ ਹੋਣ ਦੇ ਬਾਵਜੂਦ ਨਸ਼ੇ ਅਤੇ ਹਥਿਆਰ ਕਿਵੇਂ ਆ ਰਹੇ ਹਨ?ਰੰਧਾਵਾ ਨੇ ਅੱਗੇ ਕਿਹਾ ਕਿ ਬੇਅਦਬੀ ਕਾਂਡ ਦੀ ਜਾਂਚ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣਗੀਆਂ।ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਬੇਅਦਬੀ ਮਾਮਲੇ ਵਿੱਚ ਘੱਟੋ-ਘੱਟ 10 ਸਾਲ ਦੀ ਸਜ਼ਾ ਦਿੱਤੀ ਜਾਵੇ।ਇਸ ਮੌਕੇ ਵਿਧਾਇਕ ਡਾ: ਧਰਮਵੀਰ ਅਗਨੀਹੋਤਰੀ, ਵਿਧਾਇਕ ਹਰਮਿੰਦਰ ਗਿੱਲ, ਵਿਧਾਇਕ ਸੁਖਪਾਲ ਭੁੱਲਰ, ਵਿਧਾਇਕ ਕੁਲਬੀਰ ਜੀਰਾ ਆਦਿ ਹਾਜ਼ਰ ਸਨ |

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button