BSP ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ਨੇ ਅਨੁਸ਼ਾਸਨਹੀਣਤਾ ਦੋਸ਼ ਹੇਠ ਦਿਖਾਇਆ ਬਾਹਰ ਦਾ ਰਾਹ
ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਨੇ ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ’ਚ ਅਨੁਸ਼ਾਸਨਹੀਣਤਾ ਅਪਣਾਉਣ ਦੇ ਦੋਸ਼ ਲਾ ਕੇ ਬਰਖਾਸਤ ਕਰ ਦਿੱਤਾ ਹੈ। ਇਸ ਸਬੰਧੀ ਬਸਪਾ ਪੰਜਾਬ ਦੇ ਇੱਥੇ ਸਥਿਤ ਮੁੱਖ ਦਫ਼ਤਰ ਵੱਲੋਂ ਦਫਤਰ ਸਕੱਤਰ ਜਸਵੰਤ ਰਾਏ ਦੇ ਦਸਤਖ਼ਤਾਂ ਹੇਠ ਜਾਰੀ ਬਿਆਨ ’ਚ ਕਿਹਾ ਗਿਆ ਹੈ ਕਿ ਪਾਰਟੀ ਨੂੰ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ’ਚੋਂ ਕੱਢ ਦਿੱਤਾ ਹੈ ਅਤੇ ਉਨ੍ਹਾਂ ਦੀ ਥਾਂ ’ਤੇ ਸਾਬਕਾ ਪ੍ਰਧਾਨ ਤੇ ਸਾਬਕਾ ਰਾਜ ਸਭਾ ਮੈਂਬਰ ਅਵਤਾਰ ਸਿੰਘ ਕਰੀਮਪੁਰੀ ਨੂੰ ਬਸਪਾ ਪੰਜਾਬ ਦਾ ਪ੍ਰਧਾਨ ਬਣਾ ਦਿੱਤਾ ਗਿਆ ਹੈ।
ਬਸਪਾ ਸੂਤਰਾਂ ਦਾ ਕਹਿਣਾ ਹੈ ਕਿ ਪਾਰਟੀ ਸੁਪਰੀਮੋ ਕੁਮਾਰੀ ਮਾਇਆਵਤੀ ਉਤਰ ਪ੍ਰਦੇਸ਼ ਵਿਚ ਪੰਜ ਵਾਰ ਮੁੱਖ ਮੰਤਰੀ ਬਣੀ ਸੀ। ਬਸਪਾ ਦੇ ਬਾਨੀ ਬਾਬੂ ਕਾਂਸ਼ੀ ਰਾਮ ਨੇ ਵੀ ਉਤਰ ਪ੍ਰਦੇਸ਼ ਨੂੰ ਸਭ ਤੋਂ ਵੱਧ ਸਮਾਂ ਦਿੱਤਾ ਸੀ। ਪੰਜਾਬ ਦੇ ਆਗੂ ਅਵਤਾਰ ਸਿੰਘ ਕਰੀਮਪੁਰੀ ਨੂੰ ਵੀ ਉਤਰ ਪ੍ਰਦੇਸ਼ ਤੋਂ ਹੀ ਬਸਪਾ ਨੇ ਰਾਜ ਸਭਾ ਵਿਚ ਭੇਜਿਆ ਸੀ।ਪਾਰਟੀ ਨੇ ਜਸਵੀਰ ਸਿੰਘ ਗੜ੍ਹੀ ਦੇ ਬਿਆਨ ਨੂੰ ਅਨੁਸ਼ਾਸਨਹੀਣਤਾ ਮੰਨਦਿਆਂ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਬਸਪਾ ਆਗੂ ਬੈਨੀਵਾਲ ਨੇ ਦੱਸਿਆ ਕਿ ਬਹੁਤ ਸਾਰੀਆਂ ਹੋਰ ਗਁਲਾਂ ਦੇ ਖੁਲਾਸੇ ਜਲਦੀ ਕੀਤੇ ਜਾਣਗੇ।
ਪਾਰਟੀ ਵਿਚੋਂ ਕੱਢੇ ਜਾਣ ਬਾਰੇ ਜਦੋਂ ਜਸਵੀਰ ਸਿੰਘ ਗੜ੍ਹੀ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਪਾਰਟੀ ’ਚੋਂ ਕੱਢੇ ਜਾਣ ਬਾਰੇ ਮੀਡੀਆ ਰਾਹੀਂ ਪਤਾ ਲੱਗਾ ਹੈ ਤੇ ਉਨ੍ਹਾਂ ਨੂੰ ਪਾਰਟੀ ਵੱਲੋਂ ਕੋਈ ਨੋਟਿਸ ਨਹੀਂ ਭੇਜਿਆ ਗਿਆ। ਗੜ੍ਹੀ ਨੇ ਕਿਹਾ ਕਿ ਉਹ ਪਿਛਲੇ ਸਮੇਂ ਤੋਂ ਬਸਪਾ ਪੰਜਾਬ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਵੱਲੋਂ 2022 ਦੀਆ ਚੋਣਾਂ ਦੌਰਾਨ ਟਿਕਟਾਂ ਦੀ ਵੰਡ ਵੇਲੇ ਕੀਤੇ ਗਏ ਭ੍ਰਿਸ਼ਟਾਚਾਰ ਤੇ ਪਾਰਟੀ ਫੰਡ ’ਚ ਘੁਟਾਲੇ ਦਾ ਮਾਮਲਾ ਲਗਾਤਾਰ ਪਾਰਟੀ ਹਾਈਕਮਾਂਡ ਕੋਲ ਰੱਖ ਰਹੇ ਸਨ।
ਹਾਈਕਮਾਂਡ ਨੇ ਬੈਨੀਵਾਲ ਦੀਆ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਵਾਲੀਆ ਸਰਗਰਮੀਆਂ ’ਤੇ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਪਾਰਟੀ ’ਚ ਕੱਢ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਚੁੱਪ ਨਹੀਂ ਬੈਠਣਗੇ ਅਤੇ ਪਾਰਟੀ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਨਾਲ ਮਿਲ ਕੇ ਆਪਣੇ ਪੱਖ ਰੱਖਣਗੇ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.