Breaking NewsD5 specialNewsPunjabTop News

Cabinet Meeting: ਚੰਨੀ ਸਰਕਾਰ ਪੱਕੇ ਕਰੇਗੀ 36 ਹਜ਼ਾਰ ਕੱਚੇ ਮੁਲਾਜ਼ਮ, ਰੇਤੇ ਦੀ ਕੀਮਤ ਵੀ ਤੈਅ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੰਗਲਵਾਰ ਨੂੰ ਇੱਕ ਵਾਰ ਫਿਰ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਰੀਬ 36 ਹਜ਼ਾਰ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ।ਕੈਬਨਿਟ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਦਿਹਾੜੀ ਵੀ ਘੱਟੋ-ਘੱਟ ਕੇ 415 ਰੁਪਏ ਕਰ ਦਿੱਤੀ ਗਈ ਹੈ।ਇਸ ਤੋਂ ਇਲਾਵਾ ਕਿਸੇ ਵੀ ਟੋਏ ਵਿੱਚੋਂ ਨਿਕਲਣ ਵਾਲੀ ਰੇਤ ਦੀ ਕੀਮਤ ਵੀ 5.50 ਰੁਪਏ ਪ੍ਰਤੀ ਫੁੱਟ ਕਰ ਦਿੱਤੀ ਗਈ ਹੈ।

ਹੁਣੇ-ਹੁਣੇ ਆਈ ਵੱਡੀ ਖ਼ਬਰ, ਕਿਸਾਨਾਂ ਨੇ ਮਾਰਿਆ ਛਾਪਾ, ਕਾਲੇ ਧੰਦੇ ਦਾ ਕੀਤਾ ਪਰਦਾਫਾਸ਼ || D5 Channel Punjabi

ਸੀਐਮ ਚੰਨੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਨਵੀਆਂ ਕੀਮਤਾਂ ਬੁੱਧਵਾਰ ਤੋਂ ਹੀ ਲਾਗੂ ਹੋਣਗੀਆਂ।ਇਸ ਦੇ ਨਾਲ ਹੀ ਚੰਨੀ ਨੇ ਉਨ੍ਹਾਂ ਜ਼ਿਮੀਂਦਾਰਾਂ ਨੂੰ ਵੀ 3 ਫੁੱਟ ਤੱਕ ਰੇਤ ਕੱਢਣ ਦੀ ਇਜਾਜ਼ਤ ਦਿੱਤੀ ਹੈ, ਜਿਨ੍ਹਾਂ ਦੀ ਜ਼ਮੀਨ ‘ਚ ਰੇਤ ਦੀ ਮਾਤਰਾ ਹੈ।ਦੱਸ ਦੇਈਏ ਕਿ ਮੀਟਿੰਗ ਦੌਰਾਨ ਮੁੱਖ ਮੰਤਰੀ ਚੰਨੀ ਦੇ ਨਾਲ ਉਪ ਮੁੱਖ ਮੰਤਰੀ ਓਪੀ ਸੋਨੀ, ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ, ਭਾਰਤ ਭੂਸ਼ਣ ਆਸ਼ੂ ਵੀ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button