PunjabTop News

Sunny Deol ਨੂੰ ਦੇਣਾ ਪਊ ਅਸਤੀਫ਼ਾ ? ਲੋਕ ਸਭਾ ਸਪੀਕਰ ਤੱਕ ਪਹੁੰਚੀ ਗੱਲ

Can Sunny Deol resign? The matter reached the Speaker of the Lok Sabha

 ਗੁਰਦਾਸਪੁਰ : ਹਿੰਦੀ ਫਿਲਮਾਂ ਦੇ ਮਸ਼ਹੂਰ ਹੀਰੋ Sunny Deol ਨੇ ਗੁਰਦਾਸਪੁਰ ਤੋਂ ਆਪਣੇ ਰਾਜਨੀਤਕ ਕੈਰੀਅਰ 2019 ਸ਼ੁਰੂ ਕੀਤਾ ਸੀ। ਸੰਨੀ ਦਿਓਲ ਨੇ  ਚੋਣ ਪ੍ਰਚਾਰ ਦੌਰਾਨ ਲੋਕ ਸਭਾ ਹਲਕੇ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ ‘ਤੇ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਵੋਟਰਾਂ ਨੇ ਉਨ੍ਹਾਂ ਨੂੰ ਸਾਢੇ 84 ਹਜ਼ਾਰ ਦੀ ਭਾਰੀ ਲੀਡ ਨਾਲ ਜਿਤਾਇਆ ਸੀ। ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰਨਾ ਤਾਂ ਦੂਰ ਦੀ ਗੱਲ ਹੈ ਸੰਨੀ ਦਿਓਲ ਨੇ ਲਗਭਗ 4 ਸਾਲਾਂ ਤੋਂ ਹਲਕੇ ਵਿੱਚ ਆਏ ਤੱਕ ਨਹੀਂ ਅਤੇ ਲੋਕ ਸਭਾ ਦੇ ਸੈਸ਼ਨ ਦੌਰਾਨ ਵੀ ਗੈਰ ਹਾਜਰ ਰਹੇ ਜੱਦ ਕਿ ਲੋਕਾਂ ਨੂੰ ਉਮੀਦ ਸੀ ਕਿ ਉਹ ਹਲਕੇ ਦੀਆਂ ਸਮੱਸਿਆਵਾਂ ਸੈਸ਼ਨ ਵਿੱਚ ਚੁੱਕਣਗੇ। ਉਨ੍ਹਾਂ ਦੇ ਇਸ ਰਵਈਏ ਕਾਰਨ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਲੋਕਾਂ ਵਿਚ ਉਨ੍ਹਾਂ ਪ੍ਰਤੀ ਕਾਫੀ ਰੋਸ ਵੇਖਣ ਨੂੰ ਮਿਲ ਰਿਹਾ ਹੈ।

Chandigarh ਪਹੁੰਚੇ ਵਿਸ਼ੇਸ਼ ਯੰਤਰ, CM ਦੀ ਰਿਹਾਇਸ਼ ਵੱਲ ਵਧਣਾ ਮੁਸ਼ਕਲ, ਸਿੱਖ ਆਗੂਆਂ ਨੂੰ ਰੋਕਣ ਲਈ ਨਵੀਂ ਸਕੀਮ

ਉਥੇ ਹੀ ਇੰਟਕ ਦੇ ਕੌਮੀ ਮੀਡੀਆ ਇੰਚਾਰਜ ਅਤੇ ਗੁਰਦਾਸਪੁਰ ਦੇ ਨੌਜਵਾਨ ਜਿਸ ਨੇ ਕਾਫੀ ਸਮੇਂ ਪਹਿਲਾਂ ਗੁਰਦਾਸਪੁਰ ਦੇ ਲੋਕ ਸਭਾ ਮੈਂਬਰ ਸੰਨੀ ਦਿਓਲ ਦੀ ਗੁੰਮਸ਼ੁਦਗੀ ਦੇ ਪੋਸਟਰ ਲੱਗਾਉਣ ਕਾਰਨ ਚਰਚਾ ਵਿੱਚ ਰਹੇ ‌ਸਨ, ਉਸ ਨੇ ਇਕ ਵਾਰ ਫਿਰ ‌ ਸਾੰਸਦ ਸੰਨੀ ਦਿਓਲ ਕੋਲੋਂ ਉਨ੍ਹਾਂ ਦੇ ਸਰਕਾਰੀ ਨਿਵਾਸ ਸਮੇਤ ਸਾਰੀਆਂ ਸਰਕਾਰੀ ਸਹੂਲਤਾਂ ਵਾਪਸ ਲੈਣ ਦੇ ਨਾਲ-ਨਾਲ ਉਨ੍ਹਾਂ ਨੂੰ ਮਿਲਦੀ ਤਨਖਾਹ ਅਤੇ ਸਰਕਾਰੀ ਭੱਤੇ ਬੰਦ ਕਰਨ ਦੀ ਮੰਗ ਕਰਦਿਆਂ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਚਿੱਠੀ ਲਿਖੀ ਹੈ। ਇਸ ਤੋਂ ਪਹਿਲਾਂ ਵੀ ਰਾਸ਼ਟਰਪਤੀ ਨੂੰ ਚਿੱਠੀ ਲਿਖ ਕੇ ਇਸ ਨੌਜਵਾਨ ਨੇ ਸੰਨੀ ਦਿਓਲ ਦੀ ‌ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਵੀ ਕੀਤੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button