Canada ’ਚ ਸਿੱਖ ਮਹਿਲਾ ਦੀ ਮੌਤ, ਪਤੀ ’ਤੇ ਸੈਕੰਡ-ਡਿਗਰੀ ਕਤਲ ਦਾ ਦੋਸ਼

ਕੈਨੇਡਾ ਦੇ ਓਂਟਾਰੀਓ ਸੂਬੇ ਦੇ ਲੰਡਨ ਸ਼ਹਿਰ ਵਿੱਚ 30 ਸਾਲ ਦੇ ਦਹਾਕੇ ਦੀ ਇੱਕ ਸਿੱਖ ਮਹਿਲਾ ਦੀ ਗੰਭੀਰ ਸੱਟਾਂ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮਾਮਲੇ ਵਿੱਚ ਮਹਿਲਾ ਦੇ 41 ਸਾਲਾ ਪਤੀ ਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਸੈਕੰਡ-ਡਿਗਰੀ ਕਤਲ ਦਾ ਦੋਸ਼ ਲਗਾਇਆ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਫੈਮੀਸਾਈਡ ਵਜੋਂ ਕਰ ਰਹੀ ਹੈ ਅਤੇ ਦੰਪਤੀ ਦੇ ਰਿਸ਼ਤੇ ਨਾਲ ਜੁੜੇ ਪਿਛੋਕੜ ਦੀ ਵੀ ਜਾਂਚ ਕੀਤੀ ਜਾ ਰਹੀ ਹੈ।ਪੁਲਿਸ ਮੁਤਾਬਕ ਘਟਨਾ ਦੱਖਣ-ਪੂਰਬੀ ਲੰਡਨ ਦੇ ਚੇਲਟਨ ਰੋਡ ਸਥਿਤ ਇੱਕ ਘਰ ਵਿੱਚ ਵਾਪਰੀ। ਮ੍ਰਿਤਕਾ ਦੀ ਪਛਾਣ ਰਮਨ ਦੇਵੀ ਵਜੋਂ ਹੋਈ ਹੈ। ਉਨ੍ਹਾਂ ਨੂੰ ਜਾਨਲੇਵਾ ਸੱਟਾਂ ਲੱਗਣ ਤੋਂ ਬਾਅਦ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ 15 ਸਤੰਬਰ ਨੂੰ ਉਨ੍ਹਾਂ ਦੀ ਮੌਤ ਹੋ ਗਈ। ਘਟਨਾ ਸਮੇਂ ਘਰ ਵਿੱਚ ਪਰਿਵਾਰ ਦੇ ਹੋਰ ਮੈਂਬਰ ਵੀ ਮੌਜੂਦ ਸਨ, ਪਰ ਕਿਸੇ ਹੋਰ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ। ਰਮਨ ਦੇਵੀ ਦੀ ਮੌਤ ਨਾਲ ਉਨ੍ਹਾਂ ਦੇ ਪਰਿਵਾਰ ਅਤੇ ਸਥਾਨਕ ਭਾਈਚਾਰੇ ਵਿੱਚ ਸੋਗ ਦੀ ਲਹਿਰ ਹੈ। ਉਨ੍ਹਾਂ ਦੀ ਦੋਸਤ ਅਤੇ ਗੁਆਂਢਣ ਸੈਂਡਰਾ ਸਾਂਚੇਜ਼ ਮੁਤਾਬਕ ਰਮਨ ਚਾਰ ਸਾਲਾ ਪੁੱਤਰ ਅਤੇ ਸੱਤ ਸਾਲਾ ਧੀ ਦੀ ਮਾਂ ਸੀ। ਬੱਚਿਆਂ ਦੀ ਦੇਖਭਾਲ ਵਿੱਚ ਮਦਦ ਲਈ ਰਮਨ ਦੀ ਮਾਂ ਭਾਰਤ ਤੋਂ ਕੈਨੇਡਾ ਆਈ ਹੋਈ ਸੀ। ਕੈਨੇਡਾ ਦੇ ਅਪਰਾਧਿਕ ਕਾਨੂੰਨ ਵਿੱਚ ਇਸ ਸਾਲ ਮਹਿਲਾਵਾਂ ਦੀ ਹੱਤਿਆ ਨਾਲ ਸਬੰਧਤ ਕੁਝ ਪ੍ਰਬੰਧਾਂ ਵਿੱਚ ਤਬਦੀਲੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚ ਜ਼ਬਰਦਸਤੀ ਜਾਂ ਕੰਟਰੋਲ ਕਰਨ ਵਾਲੇ ਵਿਹਾਰ ਦੇ ਪੈਟਰਨ ਨਾਲ ਜੁੜੇ ਮਾਮਲਿਆਂ ਵਿੱਚ ਨਜ਼ਦੀਕੀ ਸਾਥੀ ਵੱਲੋਂ ਕੀਤੀ ਹੱਤਿਆ ਨੂੰ ਫਰਸਟ-ਡਿਗਰੀ ਮਰਡਰ ਦੇ ਦਾਇਰੇ ਵਿੱਚ ਲਿਆਉਣ ਦੀ ਵਿਵਸਥਾ ਵੀ ਸ਼ਾਮਲ ਹੈ। ਹਾਲਾਂਕਿ, ਇਸ ਮਾਮਲੇ ਵਿੱਚ ਪੁਲਿਸ ਨੇ ਮਨਦੀਪ ਸਿੰਘ ਖ਼ਿਲਾਫ਼ ਸੈਕੰਡ-ਡਿਗਰੀ ਕਤਲ ਦਾ ਦੋਸ਼ ਲਗਾਇਆ ਹੈ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੁਲਿਸ ਵੱਲੋਂ ਦੰਪਤੀ ਦੇ ਰਿਸ਼ਤੇ ਦੇ ਪਿਛੋਕੜ ਸਮੇਤ ਘਟਨਾ ਨਾਲ ਜੁੜੇ ਹੋਰ ਤੱਥਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




