InternationalTop News

Canada News : ਕੈਨੇਡਾ ਵਿਖੇ ਗੈਂਗਸਟਰਾਂ ਵਿਚਾਲੇ ਚੱਲੀਆ ਗੋਲੀਆਂ, ਮੋਸਟ ਵਾਂਟੇਡ ਲਿਸਟ ‘ਚ ਸ਼ਾਮਲ ਪੰਜਾਬੀ ਗੈਂਗਸਟਰ ਦੀ ਮੌਤ

ਕੈਨੇਡਾ : ਗੈਂਗਸਟਰਾਂ ਵਿਚਾਲੇ ਗੈਂਗਵਾਰ ਪੰਜਾਬ ਤੱਕ ਹੀ ਨਹੀਂ ਬਲਕਿ ਕੈਨੇਡਾ ਤੱਕ ਫੈਲਿਆ ਹੋਇਆ ਹੈ। ਇਕ ਤਾਜ਼ਾ ਜਾਣਕਾਰੀ ਮੁਤਾਬਕ ਕੈਨੇਡਾ ਦੇ ਵੈਨਕੂਵਰ ਵਿੱਚ ਪੰਜਾਬੀ ਗੈਂਗਸਟਰਾਂ ਵਿਚਾਲੇ ਗੈਂਗਵਾਰ ਦੀ ਸੂਚਨਾ ਹੈ, ਜਿਸ ਵਿੱਚ ਇੱਕ ਗੈਂਗਸਟਰ ਦੀ ਮੌਤ ਹੋਣ ਦੀ ਸੂਚਨਾ ਹੈ। ਵੈਨਕੂਵਰ ਵਿਚ ਹੋਈ ਗੈਂਗਵਾਰ ਵਿਚ ਵਿਸ਼ਾਲ ਵਾਲੀਆ ਨਾਂ ਦਾ ਪੰਜਾਬੀ ਗੈਂਗਸਟਰ ਮਾਰਿਆ ਗਿਆ ਹੈ। ਵਿਸ਼ਾਲ ਨੂੰ ਗੋਲੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਗਿਆ। ਵਿਸ਼ਾਲ ਮੋਸਟ ਵਾਂਟੇਡ ਲਿਸਟ ਵਿਚ ਸ਼ਾਮਲ ਸੀ।

ਗਾਂਧੀ ਪਰਿਵਾਰ ਨੂੰ ਝਟਕਾ, ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ, ਸਿਆਸਤ ’ਚ ਆਇਆ ਨਵਾਂ ਭੂਚਾਲ

ਘਟਨਾ ਯੂਬੀਸੀ ਗੋਲਫ ਕਲੱਬ ਦੀ ਹੈ, ਜਿਥੇ ਵਿਸ਼ਾਲ ਵਾਲੀਆ ਦਾ ਕਤਲ ਕਰ ਦਿੱਤਾ ਗਿਆ ਹੈ। ਕਤਲ ਤੋਂ ਬਾਅਦ ਥੋੜ੍ਹੀ ਦੂਰ ‘ਤੇ ਜਾ ਕੇ ਵਿਰੋਧੀ ਗੈਂਗ ਨੇ ਆਪਣੀ ਕਾਰ ਨੂੰ ਅੱਗ ਲਗਾ ਦਿੱਤੀ ਅਤੇ ਇੱਕ ਹੋਰ ਕਾਰ ਵਿੱਚ ਭੱਜ ਗਏ। ਘਟਨਾ ਨੂੰ ਲੈ ਕੇ ਵੈਨਕੂਵਰ ਪੁਲਿਸ ਅਤੇ ਏਜੰਸੀਆਂ ਨੇ ਜਾਂਚ ਅਰੰਭ ਕਰ ਦਿੱਤੀ ਹੈ। ਚਿੰਤਾਜਨਕ ਗੱਲ ਇਹ ਹੈ ਕਿ ਕੈਨੇਡਾ ਵਿਚ ਬਹੁਤ ਸਾਰੇ ਗੈਂਗਸਟਰ ਸਰਗਰਮ ਹਨ ਜੋ ਆਉਣ ਵਾਲੇ ਸਮੇਂ ਵਿਚ ਪੰਜਾਬ ਲਈ ਵੱਡਾ ਖਤਰਾ ਬਣ ਸਕਦੇ ਹਨ। ਇਸ ਲਈ ਪੰਜਾਬ ਪੁਲਸ ਵੀ ਹਰਕਤ ਵਿਚ ਆ ਗਈ ਹੈ ਅਤੇ ਪੰਜਾਬ ਵਿਚ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਜਾ ਰਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button