Breaking NewsD5 specialNewsPunjabTop News

Capt Amarinder Singh ਨੇ Twitter Handle ਤੋਂ ਹਟਾਇਆ Congress ਸ਼ਬਦ

ਚੰਡੀਗੜ੍ਹ : ਪੰਜਾਬ ਕਾਂਗਰਸ ‘ਚ ਮਚੇ ਘਮਾਸਾਨ ਤੋਂ ਬਾਅਦ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਕ ਨਿੱਜੀ ਚੈਨਲ ਨੁੰ ਦਿੱਤੇ ਇੰਟਰਵਿਊ ‘ਚ ਸਾਫ਼ ਕਰ ਦਿੱਤਾ ਹੈ ਕਿ ਉਹ ਕਾਂਗਰਸ ਵਿੱਚ ਨਹੀਂ ਰਹਿਣਗੇ। ਇਸਦੇ ਨਾਲ ਹੀ ਉਨ੍ਹਾਂ ਨੇ ਆਪਣੇ ਟਵਿਟਰ ਹੈਂਡਲ ਤੋਂ ਕਾਂਗਰਸ ਸ਼ਬਦ ਵੀ ਹਟਾ ਦਿੱਤਾ ਹੈ। ਹੁਣ ਕਾਂਗਰਸ ਦੇ ਸਥਾਨ ‘ਤੇ Army Veteran ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਲਿਖਿਆ ਆ ਰਿਹਾ ਹੈ।

ਕੇਜਰੀਵਾਲ ਦਾ ਵੱਡਾ ਧਮਾਕਾ,ਭਗਵੰਤ ਮਾਨ ਬਾਰੇ ਕਹੀ ਵੱਡੀ ਗੱਲ, ਖੁਸ਼ ਕਰਤੇ ਪੰਜਾਬ ਵਾਸੀ D5 Channel Punjabi

ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ, ਜਿਸ ਤੋਂ ਬਾਅਦ ਕਾਂਗਰਸ ‘ਚ ਹਲਚਲ ਤੇਜ ਹੋ ਗਈ ਹੈ। ਸੂਤਰਾਂ ਮੁਤਾਬਕ ਕੈਪਟਨ ਜ਼ਲਦ ਹੀ ਬੀਜੇਪੀ ‘ਚ ਸ਼ਾਮਿਲ ਹੋ ਸਕਦੇ ਹਨ ਉਥੇ ਹੀ ਦੂਜੇ ਪਾਸੇ ਕਾਂਗਰਸ ਵੀ ਨਾਰਾਜ਼ ਅਮਰਿੰਦਰ ਸਿੰਘ ਨੂੰ ਮਨਾਉਣ ‘ਚ ਜੁੱਟ ਗਈ ਹੈ। ਕਾਂਗਰਸ ਅਗਵਾਈ ਦੇ ਕਹਿਣ ‘ਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖਮੰਤਰੀ ਕਮਲਨਾਥ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਅੰਬਿਕਾ ਸੋਨੀ ਕੈਪਟਨ ਨਾਲ ਗੱਲਬਾਤ ਕਰ ਰਹੇ ਹਨ ਪਰ ਉਹ ਮੰਨਣ ਨੂੰ ਤਿਆਰ ਨਹੀਂ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button