Breaking NewsD5 specialIndiaNewsPoliticsPunjab

Captain ਦੀ ਵਧੀ ਤਾਕਤ, Chandumajra ਤੇ Aman Arora ਸਮੇਤ ਵੱਡੇ ਲੀਡਰਾਂ ਦਾ ਮਿਲਿਆ ਸਾਥ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਹਰਿਆਣਾ ਨੂੰ ਦੇਣ ਲਈ ਪੰਜਾਬ ਕੋਲ ਕੋਈ ਪਾਣੀ ਨਹੀਂ। ਉਨ੍ਹਾਂ ਕਿਹਾ ਕਿ ਐਸਵਾਈਐਲ ਸਮਝੌਤੇ ਵੇਲੇ ਹਾਲਾਤ ਹੋਰ ਸੀ, ਹੁਣ ਹਾਲਾਤ ਵੱਖਰੇ ਹਨ। ਪੰਜਾਬ ਵਿੱਚ ਪਾਣੀ ਘੱਟਦਾ ਜਾ ਰਿਹਾ ਹੈ। ਕੈਪਟਨ ਨੇ ਦੱਸਿਆ ਕਿ ਪੰਜਾਬ ਦਾ ਵਫ਼ਦ ਕੇਂਦਰ ਸਰਕਾਰ ਨੂੰ ਮਿਲੇਗਾ। ਪਾਣੀਆਂ ਦੇ ਝਗੜੇ ਦੇ ਨਿਬੇੜੇ ਲਈ ਨਵਾਂ ਟ੍ਰਿਬਿਊਨਲ ਬਣਾਉਣ ਦੀ ਮੰਗ ਕੀਤੀ ਜਾਵੇਗੀ।

Captain ਦੀ ਵਧੀ ਤਾਕਤ, Chandumajra ਤੇ Aman Arora ਸਮੇਤ ਵੱਡੇ ਲੀਡਰਾਂ ਦਾ ਮਿਲਿਆ ਸਾਥ

ਉਨ੍ਹਾਂ ਕਿਹਾ ਕਿ ਪੰਜਾਬ ਕੋਲ ਵਾਧੂ ਪਾਣੀ ਦੀ ਬੂੰਦ ਵੀ ਨਹੀਂ। ਇਸ ਲਈ ਹੋਰ ਰਾਜ ਨੂੰ ਪਾਣੀ ਨਹੀਂ ਦਿੱਤਾ ਜਾ ਸਕਦਾ। ਦੱਸ ਦੇਈਏ ਕਿ ਬੀਤੇ ਦਿਨ ਚੰਡੀਗੜ੍ਹ ਵਿੱਚ ਪਾਣੀਆਂ ਦੇ ਮੁੱਦੇ ‘ਤੇ ਸਰਬ ਪਾਰਟੀ ਦੀ ਬੈਠਕ ਵਿੱਚ ਮਤਾ ਪਾਸ ਕਰਕੇ ਪੰਜਾਬ ਦੇ ਪਾਣੀ ਦੀ ਰਾਖੀ ਕਰਨ ਦਾ ਫੈਸਲਾ ਲਿਆ ਗਿਆ। ਇਸ ਮੀਟਿੰਗ ਵਿੱਚ ਕਾਂਗਰਸ, ਅਕਾਲੀ ਦਲ, ਬੀਜੇਪੀ ਤੇ ਆਮ ਆਦਮੀ ਪਾਰਟੀ ਦੇ ਲੀਡਰ ਸ਼ਾਮਲ ਸੀ। ਮੀਟਿੰਗ ਵਿੱਚ ਪਾਣੀਆਂ ਦੇ ਮੁੱਦੇ ‘ਤੇ ਸਾਰੀਆਂ ਧਿਰਾਂ ਨੇ ਇੱਕਜੁਟਤਾ ਪ੍ਰਗਟਾਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button