Captain ਸਰਕਾਰ ਨੂੰ ਵੱਡਾ ਝਟਕਾ, ਆਹ 6 MLA ਠੋਕਣਗੇ ਮੰਜੀ ! Big News
ਪਟਿਆਲਾ : ਕੈਪਟਨ ਸਰਕਾਰ ਨੇ ਜਿੰਨਾਂ ਛੇ ਵਿਧਾਇਕਾਂ ਨੂੰ ਸਲਾਹਕਾਰ ਲਾਇਆ ਸੀ। ਹੁਣ ਉਹਨਾਂ ਦੀ ਨਿਯੁਕਤੀ ‘ਤੇ ਤਲਵਾਰ ਲਟਕ ਰਹੀ ਹੈ। ਇਹ ਖ਼ਬਰ ਸੁਰਖੀਆਂ ‘ਚ ਹੈ ਕਿ ਇਸ ਨਾਲ ਕੈਪਟਨ ਸਰਕਾਰ ਨੂੰ ਝਟਕਾ ਲੱਗਿਆ ਹੈ ਪਰ ਸਰਕਾਰ ਨੇ ਇਕ ਬਿਆਨ ਜਾਰੀ ਕਰਕੇ ਬਿੱਲ ਦੀ ਵਾਪਸੀ ਤੋਂ ਇਨਕਾਰ ਕੀਤਾ ਹੈ। ਜਦਕਿ ਖ਼ਬਰਾਂ ਮੁਤਾਬਕ ਰਾਜਪਾਲ ਨੇ ਇਸ ਬਿੱਲ ‘ਤੇ ਸੁਆਲ ਚੁੱਕਦਿਆਂ ਨਿਯੁਕਤੀਆਂ ਸਬੰਧੀ ਸੋਧ ਬਿੱਲ ਸਰਕਾਰ ਨੂੰ ਵਾਪਸ ਭੇਜ ਦਿੱਤਾ ਹੈ। ਰਾਜਪਾਲ ਨੇ ਬਿੱਲ ਵਾਪਸ ਭੇਜਦਿਆਂ ਰਾਜ ਸਰਕਾਰ ਨੂੰ ਸਲਾਹਕਾਰਾਂ ਦੀਆਂ ਸਿਆਸੀ ਨਿਯੁਕਤੀਆਂ ਸਬੰਧੀ ਸੁਆਲ ਪੁੱਛੇ ਹਨ।
Captain ਸਰਕਾਰ ਨੂੰ ਵੱਡਾ ਝਟਕਾ, ਆਹ 6 MLA ਠੋਕਣਗੇ ਮੰਜੀ ! Big News
ਸਲਾਹਕਾਰਾਂ ਦੀਆਂ ਜ਼ਿੰਮੇਵਾਰੀਆਂ, ਡਿਊਟੀਆਂ, ਸੂਬੇ ਉੱਤੇ ਪੈਣ ਵਾਲੇ ਵਿੱਤੀ ਬੋਝ, ਨਿਯੁਕਤੀਆਂ ਦੀ ਕਾਨੂੰਨੀ ਪੱਖ ਤੋਂ ਜਾਇਜ਼ਤਾ ਤੇ ਜੁਆਬਦੇਹੀ ਬਾਰੇ ਪੁੱਛਿਆ ਹੈ। ਸਰਕਾਰ ਨੂੰ ਲੱਗੇ ਇਸ ਝਟਕੇ ‘ਤੇ ਅਕਾਲੀ ਦਲ ਦੇ ਬੁਲਾਰੇ ਚਰਨਜੀਤ ਸਿੰਘ ਬਰਾੜ ਨੇ ਸਬਕ ਲੈਣ ਦੀ ਨਸੀਹਤ ਦਿੱਤੀ ਹੈ। ਦੱਸ ਦਈਏ ਕਿ ਮੁੱਖ ਮੰਤਰੀ ਕੈਪਟਨ ਨੇ ਇਸ ਸਾਲ 9 ਸਤੰਬਰ ਨੂੰ ਪੰਜ ਵਿਧਾਇਕਾਂ ਜਿਨ੍ਹਾਂ ਵਿੱਚ ਕੁਸ਼ਲਦੀਪ ਸਿੰਘ ਢਿਲੋਂ, ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਗਤ ਸਿੰਘ ਗਿਲਜ਼ੀਆਂ ਅਤੇ ਇੰਦਰਬੀਰ ਸਿੰਘ ਬੁਲਾਰੀਆ ਨੂੰ ਆਪਣੇ ਰਾਜਸੀ ਸਲਾਹਕਾਰ ਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੂੰ ਯੋਜਨਾ ਸਲਾਹਕਾਰ ਨਿਯੁਕਤ ਕੀਤਾ ਸੀ ਤੇ ਪੰਜਾਂ ਨੂੰ ਕੈਬਨਿਟ ਰੈਂਕ ਦਿੱਤਾ ਤੇ ਛੇਵੇਂ ਅਟਾਰੀ ਹਲਕੇ ਤੋਂ ਵਿਧਾਇਕ ਤਰਸੇਮ ਸਿੰਘ ਨੂੰ ਰਾਜ ਮੰਤਰੀ ਦਾ ਰੈਂਕ ਦੇ ਕੇ ਯੋਜਨਾ ਸਲਾਹਕਾਰ ਨਿਯੁਕਤ ਕਰ ਲਿਆ ਸੀ।
ਰੂਹ ਪੁਆਧ ਕੀ… ਪੁਆਧ ਬੋਲੀ ‘ਚ ਸੁਣੋ ਲਾਸਾਨੀ ਸ਼ਹਾਦਤ ਦੇ ਕਿੱਸੇ | EP 02
ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਸਤੰਬਰ ਮਹੀਨੇ ਵਿੱਚ ਆਰਡੀਨੈਂਸ ਜਾਰੀ ਕਰਕੇ ਨਿਯੁਕਤੀਆਂ ਨੂੰ ਪ੍ਰਵਾਨ ਕਰਵਾਉਣ ਦਾ ਯਤਨ ਕੀਤਾ ਸੀ ਪਰ ਉਸ ਸਮੇਂ ਵੀ ਰਾਜਪਾਲ ਨੇ ਆਰਡੀਨੈਂਸ ਨੂੰ ਪ੍ਰਵਾਨਗੀ ਨਹੀਂ ਦਿੱਤੀ ਸੀ। ਜਿਸ ਕਰਕੇ ਕੈਪਟਨ ਸਰਕਾਰ ਨੇ ਨਵੰਬਰ ਮਹੀਨੇ ਵਿੱਚ ਪੰਜਾਬ ਵਿਧਾਨ ਸਭਾ ਵਿਸ਼ੇਸ਼ ਸੈਸ਼ਨ ਤੋਂ ਬਿੱਲ ਪਾਸ ਕਰਵਾਇਆ ਸੀ ਤਾਂ ਕਿ ਨਿਯੁਕਤੀਆਂ ਨੂੰ ਕਾਨੂੰਨੀ ਪ੍ਰਵਾਨਗੀ ਮਿਲ ਸਕੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.