Breaking NewsD5 specialNewsPoliticsPunjab

ਨਵਜੋਤ ਸਿੱਧੂ ਦੇ ਵਿਧਾਨ ਸਭਾ ਸੈਸ਼ਨ ‘ਚ ਆਉਣ ‘ਤੇ CM ਕੈਪਟਨ ਖੁਸ਼

ਚੰਡੀਗੜ੍ਹ : ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦੇ ਵਿਧਾਨ ਸਭਾ ਸੈਸ਼ਨ ‘ਚ ਪੁੱਜਣ ‘ਤੇ ਖੁਸ਼ੀ ਵਿਅਕਤ ਕੀਤੀ ਹੈ। ਸੀਐਮ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਨਹੀਂ ਸੀ ਕਿ ਕੱਲ੍ਹ ਨਵਜੋਤ ਸਿੱਧੂ ਦਾ ਜਨਮਦਿਨ ਸੀ , ਨਹੀਂ ਤਾਂ ਉਹ ਉਨ੍ਹਾਂ ਨੂੰ ਵਧਾਈ ਦਿੰਦੇ। ਦੱਸ ਦਈਏ ਕਿ ਪਿਛਲੇ ਲੰਬੇ ਸਮੇਂ ਤੋਂ ਵਿਧਾਨ ਸਭਾ ਦੀ ਕਾਰਵਾਈ ‘ਚੋਂ ਨਾਰਾਜ਼ ਚੱਲ ਰਹੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਬੀਤੇ ਦਿਨ ਵਿਸ਼ੇਸ਼ ਸੈਸ਼ਨ ਦੌਰਾਨ ਵਿਧਾਨ ਸਭਾ ‘ਚ ਹਾਜ਼ਰੀ ਭਰੀ ਸੀ।

ਕੈਪਟਨ ਦੇ ਬਿਆਨ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ !ਹੋ ਗਏ ਕਿਸਾਨ ਇਕੱਠੇ, ਪਾਤਾ ਗਾਹ !

ਦੱਸਣਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਵਾਦ ਤੋਂ ਬਾਅਦ ਸਿੱਧੂ ਨੇ 10 ਜੂਨ ਨੂੰ ਪੰਜਾਬ ਕੈਬਨਿਟ ‘ਚੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਅਸਤੀਫ਼ੇ ਤੋਂ ਬਾਅਦ ਸਿੱਧੂ ਨੇ ਪੰਜਾਬ ਕਾਂਗਰਸ ਦੀ ਕਿਸੇ ਵੀ ਮੀਟਿੰਗ ਅਤੇ ਵਿਧਾਨ ਸਭਾ ਸੈਸ਼ਨ ਵਿਚ ਸ਼ਮੂਲੀਅਤ ਨਹੀਂ ਕੀਤੀ ਸੀ। ਹੁਣ ਖੇਤੀ ਕਾਨੂੰਨਾਂ ਖ਼ਿਲਾਫ਼ ਨਵਜੋਤ ਸਿੱਧੂ ਕਾਫੀ ਸਰਗਰਮ ਨਜ਼ਰ ਆ ਰਹੇ ਹਨ। ਇਸ ਤੋਂ ਪਹਿਲਾਂ ਨਵਜੋਤ ਸਿੱਧੂ ਵਲੋਂ ਅੰਮ੍ਰਿਤਸਰ ਵਿਚ ਇਨ੍ਹਾਂ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਮਾਰਚ ਵੀ ਕੱਢਿਆ ਸੀ ਅਤੇ ਬਾਅਦ ਵਿਚ ਰਾਹੁਲ ਗਾਂਧੀ ਦੀ ਮੋਗਾ ‘ਚ ਰੈਲੀ ਦੌਰਾਨ ਖੁੱਲ੍ਹ ਕੇ ਭੜਾਸ ਵੀ ਕੱਢੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button