Case of Beating Tribal Women in West Bengal: ਪੁਲਿਸ ਨੇ ਕਬਾਇਲੀ ਔਰਤਾਂ ਦੀ ਕੁੱਟਮਾਰ ਕਰਨ ਅਤੇ ਉਨ੍ਹਾਂ ਦੇ ਕੱਪੜੇ ਉਤਾਰਨ ਦੇ ਮਾਮਲੇ ਵਿੱਚ ਤਿੰਨ ਔਰਤਾਂ ਸਮੇਤ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੂੰ ਰਿਮਾਂਡ ’ਤੇ ਲੈ ਕੇ ਪੁਲਿਸ ਪੁੱਛਗਿੱਛ ਕਰ ਰਹੀ ਹੈ।ਦੋਸ਼ੀਆਂ ਵਿੱਚ ਮਿਨਾਤੀ ਟੁੱਡੂ, ਬਸੰਤੀ ਮਾਰਡੀ, ਰੇਵਤੀ ਬਰਮਨ, ਮਨੋਰੰਜਨ ਮੰਡਲ ਅਤੇ ਬੇਜੋਏ ਮੰਡਲ ਸ਼ਾਮਲ ਹਨ।
ਮਾਲਦਾ ਪੁਲਸ ਮੁਤਾਬਕ ਗ੍ਰਿਫਤਾਰ ਦੋਸ਼ੀਆਂ ਤੋਂ ਇਲਾਵਾ ਪੁਲਿਸ ਨੂੰ ਇਸ ਮਾਮਲੇ ‘ਚ ਕੁਝ ਹੋਰ ਲੋਕਾਂ ਦੇ ਸ਼ਾਮਲ ਹੋਣ ਦੀ ਸੂਚਨਾ ਮਿਲੀ ਹੈ। ਮਾਲਦਾ ਦੇ ਐਸਪੀ ਨੇ ਦੱਸਿਆ ਕਿ ਵਾਇਰਲ ਵੀਡੀਓ ਦੇ ਆਧਾਰ ‘ਤੇ ਕੁੱਲ 12 ਲੋਕਾਂ ਦੀ ਪਛਾਣ ਕੀਤੀ ਗਈ ਹੈ। ਸਾਰਿਆਂ ਦੀ ਗ੍ਰਿਫ਼ਤਾਰੀ ਲਈ ਵੀ ਕੋਸ਼ਿਸ਼ਾਂ ਜਾਰੀ ਹਨ।
ਇਹ ਵੀ ਪੜ੍ਹੋ: SGPC ਸ਼੍ਰੀ ਅੰਮ੍ਰਿਤਸਰ ਵੱਲੋਂ ਅੱਜ ਸਵੇਰੇ ਆਪਣੇ ਯੂਟਿਊਬ ਚੈਨਲ ‘ਤੇ ਕੀਤਾ ਗਿਆ ਪਹਿਲਾ LIVE ਪ੍ਰਸਾਰਣ
ਬਾਮਗੋਲਾ ਥਾਣੇ ਦੇ ਇੰਚਾਰਜ ਇੰਸਪੈਕਟਰ ਵੱਲੋਂ ਦਿੱਤੀ ਸੂਚਨਾ ਦੇ ਆਧਾਰ ’ਤੇ ਦੋਵਾਂ ਆਦਿਵਾਸੀ ਔਰਤਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ‘ਤੇ ਥਾਣੇ ‘ਚ ਭੰਨਤੋੜ ਕਰਨ ਦਾ ਦੋਸ਼ ਹੈ। ਇਹ ਉਹੀ ਕਬਾਇਲੀ ਔਰਤਾਂ ਹਨ ਜਿਨ੍ਹਾਂ ਨੂੰ ਚੋਰੀ ਦੇ ਇਲਜ਼ਾਮ ਵਿੱਚ ਲੋਕਾਂ ਨੇ ਕੁੱਟਿਆ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.