PunjabTop News

CBI ਦਫ਼ਤਰ ਪਹੁੰਚੇ OSD ਰਾਜਬੀਰ ਘੁੰਮਣ

CM ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਅੱਜ ਮੁੱਖ ਮੰਤਰੀ ਦਫ਼ਤਰ  ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਪੁੱਛਗਿੱਛ ਲਈ ਚੰਡੀਗੜ੍ਹ ਸਥਿਤ CBI ਦਫ਼ਤਰ ਪਹੁੰਚੇ। ਇਹ ਤੀਜੀ ਵਾਰ ਹੈ ਜਦੋਂ ਉਹ ਜਾਂਚ ਏਜੰਸੀ ਸਾਹਮਣੇ ਪੇਸ਼ ਹੋਏ ਹਨ। ਇਸ ਤੋਂ ਪਹਿਲਾਂ CBI ਉਨ੍ਹਾਂ ਤੋਂ ਦੋ ਵਾਰ ਪੁੱਛਗਿੱਛ ਕਰ ਚੁੱਕੀ ਹੈ, ਜਿਸ ਦੌਰਾਨ ਪਹਿਲੀ ਵਾਰ 40 ਅਤੇ ਦੂਜੀ ਵਾਰ 50 ਸਵਾਲ ਪੁੱਛੇ ਗਏ ਸਨ।ਦੱਸਿਆ ਜਾ ਰਿਹਾ ਹੈ ਕਿ CBI ਨੇ ਰਾਜਬੀਰ ਘੁੰਮਣ ਨੂੰ 22 ਅਕਤੂਬਰ ਨੂੰ ਵੀ ਪੁੱਛਗਿੱਛ ਲਈ ਬੁਲਾਇਆ ਸੀ, ਪਰ ਉਹ ਉਸ ਦਿਨ ਪੇਸ਼ ਨਹੀਂ ਹੋਏ ਸਨ।ਇਸ ਮਾਮਲੇ ਵਿੱਚ CBI ਰਾਜਬੀਰ ਘੁੰਮਣ ਦੇ ਕਰੀਬੀ ਮੰਨੇ ਜਾਂਦੇ ਨਿਤਿਨ ਗੋਹਲ ਅਤੇ ਬੀਰ ਦਵਿੰਦਰ ਸਿੰਘ ਤੋਂ ਵੀ ਪੁੱਛਗਿੱਛ ਕਰ ਚੁੱਕੀ ਹੈ। ਦੋਵੇਂ ਐਤਵਾਰ ਸਵੇਰੇ ਕਰੀਬ 11:30 ਵਜੇ CBI ਦਫ਼ਤਰ ਪਹੁੰਚੇ ਸਨ, ਜਿੱਥੇ ਉਨ੍ਹਾਂ ਤੋਂ ਲਗਭਗ 10 ਘੰਟੇ ਸਵਾਲ-ਜਵਾਬ ਕੀਤੇ ਗਏ। ਪੁੱਛਗਿੱਛ ਤੋਂ ਬਾਅਦ ਬੀਰ ਦਵਿੰਦਰ ਸਿੰਘ ਨੇ ਕਿਹਾ ਸੀ ਕਿ ਉਨ੍ਹਾਂ ਨੇ ਆਪਣੇ ਉੱਪਰ ਲੱਗੇ ਦੋਸ਼ਾਂ ਬਾਰੇ ਸਾਰੇ ਜਵਾਬ ਦੇ ਦਿੱਤੇ ਹਨ। ਉਨ੍ਹਾਂ ਨੂੰ ਉਮੀਦ ਹੈ ਕਿ ਜਾਂਚ ਨਿਰਪੱਖ ਹੋਵੇਗੀ ਅਤੇ ਇਨਸਾਫ਼ ਮਿਲੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button