PunjabTop News

CBI ਵੱਲੋਂ ਝੋਟਾ ਮਾਮਲੇ FIR ਦਰਜ

ਪਰਵਿੰਦਰ ਸਿੰਘ ਝੋਟਾ ਮਾਮਲੇ ਵਿੱਚ ਕੇਂਦਰੀ ਜਾਂਚ ਏਜੰਸੀ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ ਵੱਡਾ ਐਕਸ਼ਨ ਲਿਆ ਹੈ। ਸੀ.ਬੀ.ਆਈ. ਵੱਲੋਂ ਇਸ ਮਾਮਲੇ ਵਿੱਚ ਇੱਕ ਨਵੀਂ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ। ਇਸ ਮਾਮਲੇ ਨਾਲ ਜੁੜੀ ਐੱਫ.ਆਈ.ਆਰ. ਦੀ ਕਾਪੀ ਵੀ ਸਾਹਮਣੇ ਆ ਚੁੱਕੀ ਹੈ, ਜਿਸ ਵਿੱਚ ਮੁਲਜ਼ਮਾਂ ਅਤੇ ਹੋਰਨਾਂ ਵਿਰੁੱਧ) ਖ਼ਿਲਾਫ਼ ਭਾਰਤੀ ਨਿਆਇਕ ਸੰਹਿਤਾ ਦੀਆਂ ਕਈ ਗੰਭੀਰ ਧਾਰਾਵਾਂ ਲਗਾਈਆਂ ਗਈਆਂ ਹਨ।

ਸਾਹਮਣੇ ਆਈ ਜਾਣਕਾਰੀ ਅਨੁਸਾਰ, ਸੀ.ਬੀ.ਆਈ. ਵੱਲੋਂ ਦਰਜ ਕੀਤੀ ਗਈ ਐੱਫ.ਆਈ.ਆਰ. ਵਿੱਚ ਬੀ.ਐੱਨ.ਐੱਸ. ਦੀ ਧਾਰਾ 103/1 (ਕਤਲ), ਧਾਰਾ 109 (ਕਤਲ ਦੀ ਕੋਸ਼ਿਸ਼), ਧਾਰਾ 118(1) (ਖ਼ਤਰਨਾਕ ਹਥਿਆਰਾਂ ਨਾਲ ਜਾਨਲੇਵਾ/ਗੰਭੀਰ ਸੱਟ ਪਹੁੰਚਾਉਣਾ), ਧਾਰਾ 61(2) (ਅਪਰਾਧਿਕ ਸਾਜ਼ਿਸ਼ ਰਚਣਾ) ਅਤੇ ਧਾਰਾ 3(5) (ਸਾਂਝੀ ਨੀਅਤ ਨਾਲ ਅਪਰਾਧ ਨੂੰ ਅੰਜਾਮ ਦੇਣਾ) ਸ਼ਾਮਲ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਅਸਲਾ ਐਕਟ (Arms Act) ਦੀਆਂ ਧਾਰਾਵਾਂ 27, 27 ਵੀ ਜੋੜੀਆਂ ਗਈਆਂ ਹਨ। ਇਹ ਧਾਰਾਵਾਂ ਸਾਫ਼ ਕਰਦੀਆਂ ਹਨ ਕਿ ਮਾਮਲਾ ਕਤਲ, ਖ਼ਤਰਨਾਕ ਹਥਿਆਰਾਂ ਨਾਲ ਨੁਕਸਾਨ ਪਹੁੰਚਾਉਣ ਅਤੇ ਅਪਰਾਧਿਕ ਸਾਜ਼ਿਸ਼ ਨਾਲ ਜੁੜਿਆ ਹੋਇਆ ਹੈ। ਇਹ ਮੁਕੱਦਮਾ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਦਰਜ ਕੀਤੀ ਗਈ ਹੈ।

ਸੀ.ਬੀ.ਆਈ. ਦੀ ਟੀਮ ਨੇ ਮਾਨਸਾ ਪਹੁੰਚ ਕੇ ਕੇਸ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਪੰਜਾਬ ਪੁਲਿਸ ਵੱਲੋਂ ਕੇਸ ਨਾਲ ਸਬੰਧਤ ਸਾਰਾ ਰਿਕਾਰਡ ਅਤੇ ਫਾਈਲ ਸੀ.ਬੀ.ਆਈ. ਦੇ ਹਵਾਲੇ ਕਰ ਦਿੱਤੀ ਗਈ ਹੈ। ਮਾਮਲੇ ਦੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਨੂੰ ਸੀ.ਬੀ.ਆਈ. ਵੱਲੋਂ ਰਿਮਾਂਡ ‘ਤੇ ਲਿਆ ਜਾਵੇਗਾ, ਜਿਸ ਤੋਂ ਬਾਅਦ ਉਸ ਨੂੰ ਹਿਰਾਸਤ ‘ਚ ਲੈ ਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button