Breaking NewsD5 specialIndiaNews

CBSE 12ਵੀਂ ਦੇ ਨਤੀਜੇ ਘੋਸ਼ਿਤ, ਕੁੜੀਆਂ ਨੇ ਮਾਰੀ ਬਾਜ਼ੀ

ਨਵੀਂ ਦਿੱਲੀ : ਸੀਬੀਐਸਈ ਨੇ 12ਵੀਂ ਕਲਾਸ ਦੇ ਨਤੀਜੇ ਸੋਮਵਾਰ ਨੂੰ ਘੋਸ਼ਿਤ ਕਰ ਦਿੱਤੇ ਹਨ। ਮਨੁੱਖੀ ਵਸੀਲੇ ਵਿਕਾਸ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨੇ ਇਸਦੀ ਜਾਣਕਾਰੀ ਦਿੱਤੀ। ਤੁਸੀਂ http://cbseresults.nic.in. ‘ਤੇ ਨਤੀਜੇ ਦੇਖ ਸਕਦੇ ਹੋ। ਨਤੀਜਿਆਂ ਨੂੰ ਲੈ ਕੇ ਰਮੇਸ਼ ਪੋਖਰਿਆਲ ਨੇ ਟਵਿੱਟਰ ‘ਤੇ ਟਵੀਟ ਵੀ ਕੀਤਾ ਹੈ। ਉਨ੍ਹਾਂ ਲਿਖਿਆ— ਨਤੀਜਿਆਂ ਲਈ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾ ਨੂੰ ਵਧਾਈ। ਅਸੀਂ ਤੁਹਾਨੂੰ ਸਾਰਿਆਂ ਨੂੰ ਇਹ ਸੰਭਵ ਬਣਾਉਣ ਲਈ ਵਧਾਈ ਦਿੰਦੇ ਹਾਂ। ਮੈਂ ਦੋਹਰਾਉਣਾ ਹਾਂ, ਵਿਦਿਆਰਥੀਆਂ ਦੀ ਸਿਹਤ ਅਤੇ ਗੁਣਵੱਤਾ ਸਿੱਖਿਆ ਸਾਡੀ ਤਰਜੀਹ ਹੈ।

Anmol Gagan Mann | ਹੁਣੇ ਹੁਣੇ ਆਈ ਵੱਡੀ ਖ਼ਬਰ, ਮਸ਼ਹੂਰ ਪੰਜਾਬੀ ਗਾਇਕ ਅਨਮੋਲ ਗਗਨ ਮਾਨ ਦੀ ਆਮ ਆਦਮੀ ਪਾਰਟੀ ਦੀ ਐਂਟਰੀ!

ਬੋਰਡ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਇਸ ਸਾਲ 88.78 ਫੀਸਦੀ ਵਿਦਿਆਰਥੀਆਂ ਨੇ ਸੀ. ਬੀ. ਐੱਸ. ਈ. 12ਵੀਂ ਦੇ ਇਮਤਿਹਾਨ ਪਾਸ ਕੀਤੇ। ਇਸ ਸਾਲ ਦਿੱਲੀ ਜ਼ੋਨ ਵਿਚ 94.39 ਫੀਸਦੀ ਨਤੀਜਾ ਆਇਆ। ਕੁੜੀਆਂ ਦਾ ਫੀਸਦੀ 92.15 ਫੀਸਦੀ ਰਿਹਾ। ਦੱਸ ਦੇਈਏ ਕਿ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਵਧਦੀ ਗਿਣਤੀ ਕਾਰਨ ਸੀ. ਬੀ. ਐੱਸ. ਈ. ਨੂੰ ਪੈਂਡਿੰਗ ਇਮਤਿਹਾਨ ਰੱਦ ਕਰਨੇ ਪਏ ਸਨ। ਹਾਲਾਂਕਿ ਸੀ. ਬੀ. ਐੱਸ. ਈ. ਨੇ ਕਿਹਾ ਹੈ ਕਿ ਉਹ ਜਮਾਤ 12ਵੀਂ ਦੇ ਵਿਦਿਆਰਥੀਆਂ ਲਈ ਬਦਲਵੇਂ ਇਮਤਿਹਾਨ ਆਯੋਜਿਤ ਕਰੇਗਾ, ਜੋ ਵਿਦਿਆਰਥੀ ਨਤੀਜਿਆਂ ‘ਚ ਸੁਧਾਰ ਕਰਨਾ ਚਾਹੁੰਦੇ ਹਨ। ਹਾਲਾਤ ਆਮ ਹੋਣ ‘ਤੇ ਬਦਲਵੇਂ ਇਮਤਿਹਾਨ ਆਯੋਜਿਤ ਕੀਤੇ ਜਾਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button