ਸਕੂਲੀ ਬੱਚਿਆਂ ਨੂੰ ਦਿੱਤੇ ਜਾਂਦੇ Mid Day Meal ਵਿੱਚ ਹੋਰ ਵਧੇਰੇ ਪੌਸ਼ਟਿਕ ਤੱਤਾਂ ਨੂੰ ਯਕੀਨੀ ਬਣਾਇਆ ਜਾਵੇ : ਡੀ.ਪੀ. ਰੈੱਡੀ
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਨੇ ਮਿਡ ਡੇ ਮੀਲ ਸਕੀਮ ਸਬੰਧੀ ਮੀਟਿੰਗ ਦੀ ਕੀਤੀ ਪ੍ਰਧਾਨਗੀ
ਚੰਡੀਗੜ੍ਹ : ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜਦੇ ਬੱਚਿਆਂ ਨੂੰ ਮੁਹੱਈਆ ਕਰਵਾਏ ਜਾ ਰਹੇ ਮਿਡ ਡੇ ਮੀਲ ਵਿੱਚ ਹੋਰ ਵਧੇਰੇ ਪੌਸ਼ਟਿਕ ਤੱਤਾਂ ਨੂੰ ਯਕੀਨੀ ਬਣਾਉਣ ‘ਤੇ ਜ਼ੋਰ ਦਿੰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਡੀ.ਪੀ. ਰੈੱਡੀ ਨੇ ਕਿਹਾ ਕਿ ਖਾਣਾ ਪਕਾਉਣ ਲਈ ਤਾਇਨਾਤ ਕੁੱਕ (ਰਸੋਈਏ) ਵੱਲੋਂ ਲੋੜੀਂਦੀ ਸਾਫ-ਸਫਾਈ ਨੂੰ ਯਕੀਨੀ ਬਣਾਇਆ ਜਾਵੇ। ਇੱਥੇ ਮਗਸੀਪਾ ਵਿਖੇ ਸਕੂਲ ਸਿੱਖਿਆ ਵਿਭਾਗ ਨਾਲ ਸੂਬੇ ਵਿੱਚ ਮਿਡ ਡੇ ਮੀਲ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਰੈੱਡੀ ਨੇ ਕਿਹਾ ਕਿ ਸਮੇਂ-ਸਮੇਂ ‘ਤੇ ਬੱਚਿਆਂ ਦੀ ਸਿਹਤ ਜਾਂਚ ਕਰਨਾ ਵੀ ਸਮੇਂ ਦੀ ਲੋੜ ਹੈ। ਇਸ ਤੋਂ ਇਲਾਵਾ ਬੱਚਿਆਂ ਦਾ ਹੈਲਥ ਪ੍ਰੋਫਾਈਲ (ਸਿਹਤ ਸਬੰਧੀ ਵੇਰਵੇ) ਬਣਾਉਣ ਸਬੰਧੀ ਲੋੜੀਂਦੇ ਕਦਮ ਚੁੱਕੇ ਜਾਣ ਤਾਂ ਜੋ ਬੱਚਿਆਂ ਦੀ ਤੰਦਰੁਸਤੀ ਬਾਰੇ ਸਹੀ ਮੁਲਾਂਕਣ ਕੀਤਾ ਜਾ ਸਕੇ। ਚੇਅਰਮੈਨ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਾਰਪੋਰੇਟ ਸਮਾਜਿਕ ਜਿੰਮੇਵਾਰੀ (ਸੀਐਸਆਰ) ਤਹਿਤ ਫੰਡਾਂ ਦਾ ਪ੍ਰਬੰਧ ਕਰਨ ਲਈ ਵੀ ਕਿਹਾ ਤਾਂ ਜੋ ਆਉਣ ਵਾਲੇ 6 ਮਹੀਨਿਆਂ ਵਿੱਚ ਸੂਬੇ ਭਰ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਆਰ.ਓ. ਲਗਾਏ ਜਾਣ ਨੂੰ ਯਕੀਨੀ ਬਣਾਇਆ ਜਾ ਸਕੇ।
Ram Rahim ਦੀ Parole ਹੋਊ ਰੱਦ! High Court ਦਾ ਸਰਕਾਰ ਨੂੰ ਨੋਟਿਸ, ਹੁਣ ਛਿੜ ਗਿਆ ਸਿਆਪਾ | D5 Channel Punjabi
ਇਸ ਤੋਂ ਇਲਾਵਾ ਸ੍ਰੀ ਰੈਡੀ ਨੇ ਇਹ ਵੀ ਕਿਹਾ ਕਿ ਕਮਿਸ਼ਨ ਵੱਲੋਂ ਮਿਡ ਡੇ ਮੀਲ ਸਬੰਧੀ ਬਣਾਈ ਗਈ ਲਘੂ ਫਿਲਮ ਵਿਭਾਗ ਦੇ ਐਜੂਸੈਟ ਪਲੇਟਫਾਰਮ ’ਤੇ ਅਪਲੋਡ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕੁੱਕ ਅਤੇ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਧੂੰਏਂ ਤੋਂ ਛੁਟਕਾਰਾ ਪਾਉਣ ਲਈ ਪ੍ਰਾਪਤ ਸਰੋਤਾਂ ਮੁਤਾਬਕ, ਐਗਜ਼ਾਸਟ ਫੈਨ ਪ੍ਰਦਾਨ ਕੀਤੇ ਜਾਣ । ਸ੍ਰੀ ਰੈੱਡੀ ਨੇ ਇਸ ਸਬੰਧ ਵਿਚ ਦੂਜੇ ਰਾਜਾਂ ਦੁਆਰਾ ਅਪਣਾਏ ਗਏ ਵਧੀਆ ਅਭਿਆਸਾਂ ਤੋਂ ਸਿੱਖਣ ਦੀ ਮਹੱਤਤਾ ‘ਤੇ ਜੋਰ ਦਿੱਤਾ। ਕਮਿਸ਼ਨ ਦੀ ਗਤੀਵਿਧੀਆਂ ਬਾਰੇ ਜਾਗਰੂਕਤਾ ਫੈਲਾਉਣ ਲਈ ਸੋਸ਼ਲ ਮੀਡੀਆ ਦੀ ਮਹੱਤਤਾ ‘ਤੇ ਜੋਰ ਦਿੰਦਿਆਂ ਚੇਅਰਮੈਨ ਨੇ ਸਿੱਖਿਆ ਵਿਭਾਗ ਨੂੰ ਕਮਿਸ਼ਨ ਦੇ ਸੋਸ਼ਲ ਮੀਡੀਆ ਹੈਂਡਲਾਂ ਦੀ ਪਾਲਣਾ ਕਰਨ ਲਈ ਕਿਹਾ ਤਾਂ ਜੋ ਕਮਿਸ਼ਨ ਦੀਆਂ ਵੱਖ-ਵੱਖ ਪਹਿਲਕਦਮੀਆਂ ਲਈ ਵਿਆਪਕ ਪਹੁੰਚ ਨੂੰ ਯਕੀਨੀ ਬਣਾਇਆ ਜਾ ਸਕੇ। ਲੋਕਾਂ ਵਲੋਂ ਸੁਝਾਅ ਦੇਣ ਅਤੇ ਜਾਗਰੂਕਤਾ ਫੈਲਾਉਣ ਦੇ ਮੱਦੇਨਜ਼ਰ ਸਾਰੀਆਂ ਥਾਵਾਂ ਉੱਤੇ ਨੋਟਿਸ ਬੋਰਡ ਅਤੇ ਸ਼ਿਕਾਇਤ ਬਾਕਸ ਲਗਾਏ ਜਾਣ ਦੀ ਵੀ ਤਾਕੀਦ ਕੀਤੀ ਗਈ।
Simarjit Bains ਨੇ ਪਾਤੀ ਧੱਕ! ਅਦਾਲਤ ਦਾ ਵੱਡਾ ਫੈਸਲਾ ! ਸਮਰਥਕਾਂ ਪਾਉਣ ਲੱਗੇ ਭੰਗੜੇ | D5 Channel Punjabi
ਚੇਅਰਮੈਨ ਅਤੇ ਮੈਂਬਰਾਂ ਨੇ ਫੀਲਡ ਦੌਰੇ ਦੇ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਕੁਝ ਮਹੱਤਵਪੂਰਨ ਸੁਝਾਅ ਦਿੱਤੇ। ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਭਰੋਸਾ ਦਿੱਤਾ ਗਿਆ ਕਿ ਇਸ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ ਅਤੇ ਸੁਚੱਜੇ ਢੰਗ ਨਾਲ ਇਸ ਉੱਤੇ ਅਮਲ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਏ.ਕੇ. ਸ਼ਰਮਾ, ਆਈਆਰਐਸ (ਸੇਵਾਮੁਕਤ), ਪ੍ਰੀਤੀ ਚਾਵਲਾ, ਇੰਦਰਾ ਗੁਪਤਾ, ਵਿਜੇ ਦੱਤ, ਚੇਤਨ ਪ੍ਰਕਾਸ਼ ਧਾਲੀਵਾਲ, ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਅਤੇ ਅਧਿਕਾਰੀ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਨੈ ਬੁਬਲਾਨੀ ਅਤੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.