Breaking NewsD5 specialNewsPunjabTop News

Chandigarh Municipal Corporation Elections : ਵੋਟਾਂ ਦੀ ਗਿਣਤੀ ਜਾਰੀ, ਜਾਣੋ ਕਿਹੜਾ ਉਮੀਦਵਾਰ ਕਿੱਥੋਂ ਜਿੱਤਿਆ

ਚੰਡੀਗੜ੍ਹ : Chandigarh Municipal Corporation Election ਲਈ ਪਈਆਂ ਵੋਟਾਂ ਦੀ ਗਿਣਤੀ ਲਗਾਤਾਰ ਜਾਰੀ ਹੈ। ਨਗਰ ਨਿਗਮ ਦੇ ਕੁੱਲ 35 ਵਾਰਡਾਂ ‘ਚ 24 ਦਸੰਬਰ ਨੂੰ ਵੋਟਿੰਗ ਹੋਈ ਸੀ। ਇਨ੍ਹਾਂ ਵਾਰਡਾਂ ‘ਚ ਕੁਲ 203 ਉਮੀਦਵਾਰ ਚੋਣਾਂ ਲੜ ਰਹੇ ਹਨ, ਜਿਨ੍ਹਾਂ ਦੇ ਨਤੀਜੇ ਦੁਪਹਿਰ ਤੱਕ ਸਾਹਮਣੇ ਆ ਜਾਣਗੇ। ਇਸ ਵਾਰ ਮੁੱਖ ਮੁਕਾਬਲਾ ਸਾਰੀਆਂ ਪਾਰਟੀਆਂ ਦੇ ਕੁੱਲ 15 ਉਮੀਦਵਾਰਾਂ ਵਿਚਕਾਰ ਹੈ, ਜਿਨ੍ਹਾਂ ਦੀ ਸੀਟ ’ਤੇ ਸਾਰਿਆਂ ਦੀ ਨਜ਼ਰ ਰਹੇਗੀ।

ਕਿਸਾਨ ਜਥੇਬੰਦੀਆਂ ਦੀ ਸਿਆਸੀ ਐਂਟਰੀ, ਭਾਜਪਾ ਦੀ ਗੱਲ ਹੋਈ ਸੱਚ D5 Channel Punjabi

ਵੋਟਾਂ ਦੀ ਗਿਣਤੀ ਦੌਰਾਨ ਹੁਣ ਤੱਕ ਸਾਹਮਣੇ ਆਏ ਨਤੀਜੇ
ਵਾਰਡ ਨੰਬਰ-13 ਤੋਂ ਕਾਂਗਰਸ ਦੇ ਸਚਿਨ ਗਾਲਵ ਨੇ ਜਿੱਤ ਹਾਸਲ ਕਰ ਲਈ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਚੰਦਰਮੁਖੀ ਸ਼ਰਮਾ ਨੂੰ 285 ਵੋਟਾਂ ਨਾਲ ਹਰਾਇਆ ਹੈ। ਚੋਣ ਜਿੱਤਣ ਤੋਂ ਬਾਅਦ ਗਾਲਵ ਨੂੰ ਸਰਟੀਫਿਕੇਟ ਵੀ ਪ੍ਰਾਪਤ ਹੋ ਗਿਆ ਹੈ।

ਵਾਰਡ ਨੰਬਰ-21 ਤੋਂ ਸਾਬਕਾ ਮੇਅਰ ਦੇਵੇਸ਼ ਮੋਦਗਿਲ ਹਾਰੇ, ਆਮ ਆਦਮੀ ਪਾਰਟੀ ਦੇ ਜਸਬੀਰ ਸਿੰਘ ਲਾਡੀ 900 ਵੋਟਾਂ ਨਾਲ ਜਿੱਤੇ

ਵਾਰਡ ਨੰਬਰ-17 ਤੋਂ ਮੌਜੂਦਾ ਮੇਅਰ ਰਵਿਕਾਂਤ ਸ਼ਰਮਾ ਵੀ ਹਾਰੇ, ਆਮ ਆਦਮੀ ਪਾਰਟੀ ਦੇ ਉਮੀਦਵਾਰ ਦਮਨਪ੍ਰੀਤ ਸਿੰਘ ਨੇ ਰਵਿਕਾਂਤ ਸ਼ਰਮਾ ਨੂੰ 828 ਵੋਟਾਂ ਨਾਲ ਹਰਾਇਆ

ਵਾਰਡ ਨੰਬਰ-33 ਤੋਂ ਭਾਜਪਾ ਦੇ ਉਮੀਦਵਾਰ ਕੰਵਰ ਰਾਣਾ 813 ਵੋਟਾਂ ਨਾਲ ਜਿੱਤੇ

ਵਾਰਡ ਨੰਬਰ-26 ਤੋਂ ਸਾਬਕਾ ਮੇਅਰ ਅਤੇ ਭਾਜਪਾ ਉਮੀਦਵਾਰ ਰਾਜੇਸ਼ ਕਾਲੀ ਵੀ ਹਾਰੇ, ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਕੁਮਾਰ ਜਿੱਤੇ

ਵਾਰਡ ਨੰਬਰ-2 ਤੋਂ ਭਾਜਪਾ ਦੇ ਮਹੇਸ਼ ਇੰਦਰ ਸਿੱਧੂ 11 ਵੋਟਾਂ ਨਾਲ ਜਿੱਤੇ

ਵਾਰਡ ਨੰਬਰ-33 ਤੋਂ ਭਾਜਪਾ ਦੇ ਉਮੀਦਵਾਰ ਕੰਵਰ ਰਾਣਾ 813 ਵੋਟਾਂ ਨਾਲ ਜਿੱਤੇ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button