Chandigarh Police Recruitment 2023 : ਟਰਾਂਸਜੈਂਡਰ ਵੀ ਚੰਡੀਗੜ੍ਹ ਪੁਲਿਸ ਦੀ ਕਾਂਸਟੇਬਲ ਭਰਤੀ ਪ੍ਰਕਿਰਿਆ ਵਿੱਚ ਹਿੱਸਾ ਲੈ ਸਕਣਗੇ। ਇਹ ਫੈਸਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਕ ਟਰਾਂਸਜੈਂਡਰ ਦੁਆਰਾ ਭਰਤੀ ਪ੍ਰਕਿਰਿਆ ਵਿਚ ਹਿੱਸਾ ਲੈਣ ਲਈ ਦਾਇਰ ਪਟੀਸ਼ਨ ‘ਤੇ ਦਿੱਤਾ ਹੈ।
2024 Elections ’ਚ ਹੋਊ ਸਿਰਫ਼ ਇੱਕ ਵਿਰੋਧੀ! BJP ਖ਼ਿਲਾਫ਼ ਬਣਿਆ ਪਲੈਨ | D5 Channel Punjabi | Opposition Meet
ਹਾਈ ਕੋਰਟ ਨੇ ਚੰਡੀਗੜ੍ਹ ਪੁਲੀਸ ਨੂੰ ਪਟੀਸ਼ਨਰ ਨੂੰ ਅੰਤਰਿਮ ਰਾਹਤ ਦੇਣ ਅਤੇ ਉਸ ਨੂੰ ਟਰਾਂਸਜੈਂਡਰ ਵਜੋਂ ਅਰਜ਼ੀ ਦੇਣ ਦੇ ਹੁਕਮ ਦਿੱਤੇ ਹਨ। ਪਟੀਸ਼ਨਰ ਸੌਰਵ ਉਰਫ਼ ਕਿੱਟੂ ਟਾਂਕ ਨੇ ਹਾਈ ਕੋਰਟ ਨੂੰ ਦੱਸਿਆ ਕਿ ਉਸ ਨੇ 20 ਮਈ 2023 ਨੂੰ ਚੰਡੀਗੜ੍ਹ ਪੁਲੀਸ ਵਿੱਚ ਕਾਂਸਟੇਬਲ ਦੀਆਂ ਅਸਾਮੀਆਂ ’ਤੇ ਭਰਤੀ ਸਬੰਧੀ ਇਸ਼ਤਿਹਾਰ ਦੇਖਿਆ ਸੀ। ਹੋਰ ਇੱਛੁਕ ਉਮੀਦਵਾਰਾਂ ਵਾਂਗ ਉਹ ਵੀ ਅਪਲਾਈ ਕਰਨਾ ਚਾਹੁੰਦਾ ਸੀ, ਪਰ ਫਾਰਮ ਭਰਨ ਵੇਲੇ ਪਤਾ ਲੱਗਾ ਕਿ ਇਸ ਵਿੱਚ ਕੋਈ ਟਰਾਂਸਜੈਂਡਰ ਕਾਲਮ ਨਹੀਂ ਸੀ। ਇਸ ਤੋਂ ਬਾਅਦ 2 ਜੂਨ 2023 ਨੂੰ ਪਟੀਸ਼ਨਰ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਗ੍ਰਹਿ ਸਕੱਤਰ ਅਤੇ ਡੀਜੀਪੀ ਚੰਡੀਗੜ੍ਹ ਨੂੰ ਟਰਾਂਸਜੈਂਡਰ ਤਹਿਤ ਫਾਰਮ ਭਰਨ ਦੀ ਮਨਜ਼ੂਰੀ ਲਈ ਮੰਗ ਪੱਤਰ ਦਿੱਤਾ ਪਰ ਚੰਡੀਗੜ੍ਹ ਪੁਲੀਸ ਵੱਲੋਂ ਉਸ ਨੂੰ ਕੋਈ ਜਵਾਬ ਨਹੀਂ ਮਿਲਿਆ। ਇਸ ਮਾਮਲੇ ਦੀ ਕਈ ਵਾਰ ਪੈਰਵੀ ਕਰਨ ਤੋਂ ਬਾਅਦ ਉਸ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ।
ਮੁਲਾਜ਼ਮਾਂ ‘ਤੇ ਲੱਗਿਆ New Tax, Mann Government ਦਾ ਵੱਡਾ | D5 Channel Punjabi | Punjab Development Tax
ਪਟੀਸ਼ਨਰ ਨੇ ਕਿਹਾ ਕਿ ਉਹ ਪੂਰੀ ਤਰ੍ਹਾਂ ਯੋਗ ਹੈ ਅਤੇ ਇਸ ਭਰਤੀ ਵਿੱਚ ਸ਼ਾਮਲ ਹੋਣਾ ਚਾਹੁੰਦਾ ਹੈ। ਇਸ ਦੇ ਬਾਵਜੂਦ ਉਸ ਨੂੰ ਮੌਕਾ ਨਹੀਂ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪਟੀਸ਼ਨ ‘ਚ ਇਸ ਇਸ਼ਤਿਹਾਰ ਨੂੰ ਵੀ ਚੁਣੌਤੀ ਦਿੱਤੀ ਗਈ ਹੈ, ਜਿਸ ‘ਚ ਟਰਾਂਸਜੈਂਡਰ ਵਜੋਂ ਅਪਲਾਈ ਕਰਨ ਦਾ ਕੋਈ ਵਿਕਲਪ ਨਹੀਂ ਹੈ।ਇਸ ਪਟੀਸ਼ਨ ‘ਤੇ ਹਾਈਕੋਰਟ ਨੇ 21 ਜੂਨ ਨੂੰ ਸੁਣਵਾਈ ਕੀਤੀ ਸੀ। ਜਸਟਿਸ ਵਿਕਰਮ ਅਗਰਵਾਲ ਦੀ ਬੈਂਚ ਨੇ ਪੇਸ਼ ਦਸਤਾਵੇਜ਼ਾਂ ਅਤੇ ਕੇਸ ਦੀ ਘੋਖ ਕਰਨ ਤੋਂ ਬਾਅਦ ਪਾਇਆ ਕਿ ਪਟੀਸ਼ਨਰ ਚੰਡੀਗੜ੍ਹ ਪੁਲੀਸ ਵਿੱਚ ਕਾਂਸਟੇਬਲਾਂ ਦੀ ਭਰਤੀ ਲਈ ਚੋਣ ਪ੍ਰਕਿਰਿਆ ਲਈ ਪੂਰੀ ਤਰ੍ਹਾਂ ਯੋਗ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.