PunjabTop News

CIA ਦੇ ਹੱਥ ਚੜ੍ਹੇ ਗੈਂਗਸਟਰ ਗੋਲਡੀ ਬਰਾੜ ਦੇ ਸਾਥੀ, ਅਸਲਾ ਬਰਾਮਦ

ਮੋਗਾ CIA ਸਟਾਫ਼ ਮਹਿਣਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਦੋ ਨਾਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਬੁੱਧਵਾਰ ਰਾਤ ਮੋਗਾ ਦੇ ਦੁਸਾਂਝ ਰੋਡ ‘ਤੇ ਨਾਕਾਬੰਦੀ ਕੀਤੀ। ਚੈਕਿੰਗ ਦੌਰਾਨ ਮਾਰੂਤੀ ਕਾਰ ਵਿੱਚ ਸਵਾਰ ਦੋ ਵਿਅਕਤੀਆਂ ਕੋਲੋਂ 1 ਰਿਵਾਲਵਰ 32 ਬੋਰ, 1 ਪਿਸਤੌਲ 32 ਬੋਰ, 4 ਰੌਂਦ ਕਾਰਤੂਸ ਬਰਾਮਦ ਹੋਏ। ਦੋਵੇਂ ਮੁਲਜ਼ਮ ਜਗਰਾਉਂ ਦੇ ਰਹਿਣ ਵਾਲੇ ਹਨ। ਦੋਵਾਂ ਖਿਲਾਫ ਥਾਣਾ ਸਿਟੀ 1 ਮੋਗਾ ਵਿਖੇ 25(6)(7)(8)/54/59 ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button