Breaking NewsD5 specialNewsPunjabTop News

CIA ਸਟਾਫ ਖਰੜ ਤੋਂ ਬਦਲ ਕੇ ਕਿਤੇ ਹੋਰ ਸੀਕਰੇਟ ਲੋਕੇਸ਼ਨ ਤੇ ਭੇਜਿਆ ਗਿਆ ਗੈਂਗਸਟਰ ਲਾਰੈਂਸ ਬਿਸ਼ਨੋਈ

ਚੰਡੀਗੜ੍ਹ : ਮਾਨਸਾ ਦੀ ਅਦਾਲਤ ਨੇ ਤਿਹਾੜ ਜੇਲ੍ਹ ਤੋਂ ਪੰਜਾਬ ਲਿਆਂਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 7 ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ। ਹੁਣ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਲਾਰੈਂਸ ਤੋਂ ਪੁੱਛਗਿੱਛ ਕੀਤੀ ਜਾਵੇਗੀ। ਪੰਜਾਬ ਪੁਲਿਸ ਬੀਤੀ ਰਾਤ ਕਰੀਬ ਸਾਢੇ ਅੱਠ ਵਜੇ ਲਾਰੈਂਸ ਨੂੰ ਲੈ ਕੇ ਮਾਨਸਾ ਲਈ ਦਿੱਲੀ ਤੋਂ ਰਵਾਨਾ ਹੋਈ।

ਬਿਸ਼ਨੋਈ ਦੀ ਪੁੱਛਗਿੱਛ ਦੌਰਾਨ CIA ਸਟਾਫ ਚੋਂ ਆਈ ਵੱਡੀ ਖ਼ਬਰ! D5 Channel Punjabi

ਪੁਲਿਸ ਨੇ ਸਵੇਰੇ 4 ਵਜੇ ਉਸਦਾ ਮੈਡੀਕਲ ਚੈਕਅੱਪ ਕਰਵਾਇਆ ਅਤੇ ਤੜਕੇ 4.30 ਵਜੇ ਅਦਾਲਤ ਵਿੱਚ ਪੇਸ਼ ਕਰਕੇ ਉਸਦਾ ਰਿਮਾਂਡ ਲੈ ਲਿਆ। ਉਸ ਨੂੰ ਪਹਿਲਾਂ ਪੁੱਛਗਿੱਛ ਲਈ ਮੋਹਾਲੀ ਦੇ ਖਰੜ ਸਥਿਤ ਸੀਆਈਏ ਸਟਾਫ਼ ਦੇ ਦਫ਼ਤਰ ਲਿਆਂਦਾ ਗਿਆ ਸੀ। ਇੱਥੇ ਕਰੀਬ ਡੇਢ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਹੁਣ ਲਾਰੈਂਸ ਨੂੰ ਗੁਪਤ ਟਿਕਾਣੇ ‘ਤੇ ਭੇਜ ਦਿੱਤਾ ਗਿਆ ਹੈ। ਇਹ ਫੈਸਲਾ ਲਾਰੈਂਸ ਦੀ ਜਾਨ ਨੂੰ ਖਤਰੇ ਦੇ ਮੱਦੇਨਜ਼ਰ ਲਿਆ ਗਿਆ ਹੈ। ਉੱਥੇ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਉਸ ਤੋਂ ਪੁੱਛਗਿੱਛ ਕਰੇਗੀ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button