
ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਮੁਹਿੰਮ ਦੇ ਤਹਿਤ ਅੱਜ ਮੁਹਾਲੀ ਵਿਖੇ ਵੱਖ ਵੱਖ ਵਿਭਾਗਾਂ ਲਈ ਨਵੇਂ ਭਰਤੀ ਕੀਤੇ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਇਸ ਸਬੰਧੀ ਵਿਕਾਸ ਭਵਨ, ਸੈਕਟਰ-62, (ਫੇਜ਼-8) ਦੇ ਆਡੀਟੋਰੀਅਮ ਵਿਖੇ ਸੂਬਾ ਪੱਧਰੀ ਨਿਯੁਕਤੀ ਪੱਤਰ ਵੰਡ ਸਮਾਗਮ ਸਵੇਰੇ 11:30 ਵਜੇ ਕਰਵਾਇਆ ਜਾਵੇਗਾ।
ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਹੁਣ ਤੱਕ 80 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਹਜ਼ਾਰਾਂ ਦੀ ਗਿਣਤੀ ਵਿਚ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਗਈਆਂ ਹਨ।
ਅੱਜ ਦੇ ਇਸ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਖ-ਵੱਖ ਵਿਭਾਗਾਂ ਲਈ ਚੁਣੇ ਗਏ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ ਅਤੇ ਇਹ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




