PunjabPunjabTop News

CM ਮਾਨ ਨੇ 4727 ਪਰਿਵਾਰਾਂ ਦੇ 67.84 ਕਰੋੜ ਰੁਪਏ ਮੁਆਫੀ ਦੇ ਵੰਡੇ ਸਰਟੀਫਿਕੇਟ

ਐਤਵਾਰ ਮੁੱਖ ਮੰਤਰੀ ਭਗਵੰਤ ਮਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਹਾਲ ਵਿਖੇ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਆਏ ਸਨ। ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕ (ਪਾਸਕਾਰਡ) ਵੱਲੋਂ ਮੁਆਫ਼ ਕੀਤੇ ਗਏ ਕਰਜ਼ਿਆਂ ਦੇ ਲਾਭਪਾਤਰੀਆਂ ਨੂੰ ਕਰਜ਼ਾ ਮੁਆਫ਼ੀ ਸਰਟੀਫਿਕੇਟ ਵੰਡੇ ਹਨl ਇਸ ਦੌਰਾਨ ਸੀਐਮ ਭਗਵੰਤ ਮਾਨ ਨੇ 4727 ਪਰਿਵਾਰਾਂ ਦੇ 67.84 ਕਰੋੜ ਰੁਪਏ ਮੁਆਫ਼ ਕੀਤੇ ਹਨ। ਇਸ ਪ੍ਰੋਗਰਾਮ ਨੂੰ ਪੰਜਾਬ ਸਰਕਾਰ ਦੀ ਕਿਸਾਨ ਭਲਾਈ ਨੀਤੀ ਦਾ ਇੱਕ ਮਹੱਤਵਪੂਰਨ ਹਿੱਸਾ ਦੱਸਿਆ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਕਿਸਾਨਾਂ ਦੀ ਆਰਥਿਕ ਹਾਲਤ ਨੂੰ ਸੁਧਾਰਨ ਲਈ ਕਰਜ਼ੇ ਮੁਆਫ਼ ਕੀਤੇ ਹਨ। ਇਸ ਪਹਿਲਕਦਮੀ ਨਾਲ ਪੰਜਾਬ ਦੇ ਹਜ਼ਾਰਾਂ ਕਿਸਾਨ ਪਰਿਵਾਰਾਂ ਨੂੰ ਰਾਹਤ ਮਿਲੀ ਹੈ ਅਤੇ ਕਰਜ਼ਾ ਮੁਆਫ਼ੀ ਯੋਜਨਾ ਸੂਬਾ ਸਰਕਾਰ ਦੀਆਂ ਤਰਜਿਹਾਂ ਵਿੱਚੋਂ ਇੱਕ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button