Breaking NewsD5 specialIndiaNewsPolitics

CM ਕੇਜਰੀਵਾਲ ਨੂੰ ਹਾਈ ਕੋਰਟ ਵੱਲੋਂ ਝੱਟਕਾ, ਮੁੱਖ ਸਕੱਤਰ ਨਾਲ ਮਾਰ ਕੁੱਟ ਮਾਮਲੇ ‘ਚ ਤੈਅ ਹੋਣਗੇ ਇਲਜ਼ਾਮ

ਨਵੀਂ ਦਿੱਲੀ : ਹਾਈਕੋਰਟ ਨੇ ਸੋਮਵਾਰ ਨੂੰ ਦਿੱਲੀ ਦੇ ਸਾਬਕਾ ਮੁੱਖ ਸਕੱਤਰ ਅੰਸ਼ੁ ਪ੍ਰਕਾਸ਼ ‘ਤੇ ਹਮਲਾ ਮਾਮਲੇ ‘ਚ ਇਲਜ਼ਾਮ ਤੈਅ ਕਰਨ ਦੀ ਆਗਿਆ ਹੇਠਲੀ ਅਦਾਲਤ ਨੂੰ ਦੇ ਦਿੱਤੀ। ਦੇਸ਼ ਦੀ ਰਾਜਧਾਨੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਆਮ ਆਦਮੀ ਪਾਰਟੀ ਦੇ 9 ਵਿਧਾਇਕਾਂ ਨੂੰ ਮੁੱਖ ਸਕੱਤਰ ਅੰਸ਼ੁ ਪ੍ਰਕਾਸ਼ ਨਾਲ ਕੁੱਟਮਾਰ ਮਾਮਲੇ ‘ਚ ਹਾਈ ਕੋਰਟ ਨੇ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ।

🔴 LIVE 🔴ਮੁੱਖ ਮੰਤਰੀ ਨੂੰ ਹੋਇਆ ਕਰੋਨਾ ਵਾਇਰਸ, ਢੱਡਰੀਆਂ ਵਾਲੇ ਦਾ ਜਥੇਦਾਰ ਨੂੰ ਸਿੱਧਾ ਜਵਾਬ

ਦਿੱਲੀ ਹਾਈ ਕੋਰਟ ਨੇ ਸੋਮਵਾਰ ਨੂੰ ਹੇਠਲੀ ਅਦਾਲਤ ਵਲੋਂ ਮਾਮਲੇ ‘ਚ ਦੋਸ਼ ਤੈਅ ਕਰਨ ਨੂੰ ਲੈ ਕੇ ਬਹਿਸ ਕਰਨ ਲਈ ਕਿਹਾ। ਇਸ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਹੋਰ ਵਿਧਾਇਕ ਦੋਸ਼ੀ ਹਨ।

ਜੇਠ ਰੱਖਦਾ ਸੀ ਭਰਜਾਈ ਦੀ ਕੀਮਤੀ ਚੀਜ਼ ‘ਤੇ ਅੱਖ!

ਉਸ ਸਮੇਂ ਦੇ ਮੁੱਖ ਸਕੱਤਰ ਅੰਸ਼ੁ ਪ੍ਰਕਾਸ਼ ਦੀ ਐਪਲੀਕੇਸ਼ਨ ‘ਤੇ ਸੁਣਵਾਈ ਕਰਦੇ ਹੋਏ ਦਿੱਲੀ ਹਾਈ ਕੋਰਟ ਨੇ ਹੇਠਲੀ ਅਦਾਲਤ ਨੂੰ ਇਹ ਆਦੇਸ਼ ਦਿੱਤਾ। ਦਰਅਸਲ 14 ਮਾਰਚ 2019 ਨੂੰ ਦਿੱਲੀ ਹਾਈ ਕੋਰਟ ਨੇ ਹੀ ਆਪਣੇ ਆਦੇਸ਼ ‘ਚ ਦੋਸ਼ ‘ਤੇ ਬਹਿਸ ‘ਤੇ ਸਟੇਅ ਲਗਾ ਦਿੱਤਾ ਸੀ। ਇਸ ਆਦੇਸ਼ ਨੂੰ ਹਾਈ ਕੋਰਟ ਨੇ ਅੱਜ ਮੋਡੀਫਾਈ ਕੀਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button