Breaking NewsIndiaNewsPoliticsPunjab

ਕੈਪਟਨ ਅਮਰਿੰਦਰ ਸਿੰਘ ਨੂੰ ਹਟਾ ਕੇ ਸਿੱਧੂ ਨੂੰ ਲਾਇਆ ਜਾ ਰਿਹਾ ਹੈ ਪੰਜਾਬ ਦਾ ਮੁੱਖ ਮੰਤਰੀ : ਬੈਂਸ

ਲੁਧਿਆਣਾ : ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦਾ ਕਹਿਣਾ ਹੈ ਕਿ ਕੁੱਲ ਹਿੰਦ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਕੇ ਕੈਪਟਨ ਦੀ ਜਗ੍ਹਾ ਤੇ ਨਵਜੋਤ ਸਿੰਘ ਸਿੱਧੂ ਨੂੰ ਮੁੱਖਮੰਤਰੀ ਲਾਉਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਵੇਲੇ ਕਾਂਗਰਸੀ ਹਲਕਿਆਂ ਵਿੱਚ ਇਨ੍ਹਾਂ ਚਰਚਾਵਾਂ ਦਾ ਬਾਜ਼ਾਰ ਜ਼ੋਰਾਂ ਸ਼ੋਰਾਂ ਤੇ ਗਰਮ ਹੈ। ਉਨ੍ਹਾਂ ਕਿਹਾ ਕਿ ਜੇਕਰ ਹੁਣ ਕਾਂਗਰਸ ਹਾਈ ਕਮਾਂਡ ਨੇ ਪੰਜਾਬ ਦਾ ਮੁੱਖਮੰਤਰੀ ਬਦਲੇ ਜਾਣ ਦਾ ਮਨ ਬਣਾ ਹੀ ਲਿਆ ਹੈ ਤਾਂ ਫਿਰ ਉਨ੍ਹਾਂ ਨੂੰ ਕੋਈ ਨਹੀਂ ਰੋਕ ਸਕਦਾ। ਨਾ ਬਾਜਵਾ ਤੇ ਨਾ ਕੋਈ ਹੋਰ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿਚ ਕਾਂਗਰਸ ਪਾਰਟੀ ਦੋ ਹਿੱਸਿਆਂ ਵਿੱਚ ਵੰਡੀ ਜਾ ਚੁੱਕੀ ਹੈ ਜਿਨ੍ਹਾਂ ਵਿਚੋਂ ਇੱਕ ਹਿੱਸਾ ਬਾਦਲਾਂ ਦਾ ਲੁੱਟ ਮਾਫੀਆ ਚਲਾਉਣ ਵਾਲਿਆਂ ਦਾ ਸਾਥ ਦੇ ਰਿਹਾ ਹੈ ਤੇ ਦੂਜੇ ਪਾਸੇ ਇਮਾਨਦਾਰ ਧੜਾ ਖੜਾ ਹੈ।

Read Also ਕੈਪਟਨ ਅਮਰਿੰਦਰ ਸਿੰਘ ਨੂੰ PGI ‘ਚੋਂ ਮਿਲੀ ਛੁੱਟੀ

ਬੈਂਸ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਬਾਦਲਾਂ ਦੇ ਲੁੱਟ ਮਾਫੀਆ ਦਾ ਸਾਥ ਦੇ ਰਿਹਾ ਹੈ ਤੇ ਨਵਜੋਤ ਸਿੰਘ ਸਿੱਧੂ ਚੰਦ ਇਮਾਨਦਾਰ ਲੋਕਾਂ ਵਾਲੇ ਧੜੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਜਿਸ ਵੇਲੇ ਪੰਜਾਬ ਵਿਧਾਨ ਸਭਾ ਅੰਦਰ ਕੈਪਟਨ ਅਮਰਿੰਦਰ ਸਿੰਘ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹੇ ਜਾਣ ਵਾਲਾ ਮਤਾ ਲੈ ਕੇ ਆਏ ਸਨ ਤਾਂ ਉਨ੍ਹਾਂ ਨੇ ਉੱਥੇ ਖੜ੍ਹੇ ਹੋ ਕੇ ਇਹ ਮੰਗ ਕੀਤੀ ਸੀ ਕਿ ਕੈਪਟਨ ਸਾਹਿਬ ਸਭ ਤੋਂ ਪਹਿਲਾਂ ਤੁਸੀਂ ਆਪਣੇ ਨਾਲ ਬੈਠੇ ਨਵਜੋਤ ਸਿੰਘ ਸਿੱਧੂ ਦਾ ਧੰਨਵਾਦ ਕਰੋ ਕਿਉਂਕਿ ਨਵਜੋਤ ਸਿੱਧੂ ਦੇ ਤਾਂ ਤੁਸੀਂ ਅਤੇ ਤੁਹਾਡੇ ਸਾਰੇ ਮੰਤਰੀ ਮਗਰ ਪੈ ਗਏ ਸੀ ਤੇ ਹੁਣ ਤੁਸੀ ਇੱਥੇ ਮਤਾ ਪਾਸ ਕਰਨ ਲੱਗੇ ਹੋ। ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਨੂੰ ਪੁੱਛਿਆ ਕਿ ਤੁਸੀਂ ਦੋਹਰੀ ਨੀਤੀ ਕਿਉਂ ਅਪਣਾ ਰਹੇ ਹੋ? ਕੀ ਤੁਸੀਂ ਆਪਣੇ ਦੋਨਾਂ ਹੱਥਾਂ ਵਿੱਚ ਲੱਡੂ ਰੱਖਣਾ ਚਾਹੁੰਦੇ ਹੋ? ਜੋ ਕਿ ਠੀਕ ਨਹੀਂ ਹੈ।

ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੇ ਹੈਦਰਾਬਾਦ ਵਿੱਚ ਜੋ ਬਿਆਨ ਦਿੱਤਾ ਹੈ ਉਸ ਵਿਚ ਉਹ ਆਪਣੀ ਜਗ੍ਹਾ ਤੇ ਬਿਲਕੁਲ ਸਹੀ ਹਨ ਕਿਉਂਕਿ ਇਹ ਬਿਆਨ ਸਿੱਧੂ ਨੇ ਪੰਜਾਬ ਤੋਂ ਬਾਹਰ ਦਿੱਤਾ ਹੈ ਤੇ ਜਿਸ ਵੇਲੇ ਉਹ ਪੰਜਾਬ ਤੋਂ ਬਾਹਰ ਹੁੰਦੇ ਹਨ ਤਾਂ ਉਸ ਵੇਲੇ ਉਨ੍ਹਾਂ ਦੇ ਆਗੂ ਰਾਹੁਲ ਗਾਂਧੀ ਹੁੰਦੇ ਹਨ ਪਰ ਸਿੱਧੂ ਦੇ ਵਿਰੋਧੀਆਂ ਨੇ ਉਨ੍ਹਾਂ ਦੇ ਇਸ ਬਿਆਨ ਦਾ ਗੱਲਤ ਮਤਲਬ ਕੱਢ ਕੇ ਇਸਨੂੰ ਪੁੱਠਾ ਪਰਚਾਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਆਪਣੀ ਪਾਰਟੀ ਦੇ ਵੀ ਉਹ ਲੋਕ ਸਿੱਧੂ ਦਾ ਵਿਰੋਧ ਕਰ ਰਹੇ ਹਨ ਜਿਹੜੇ ਕਿ ਸਿੱਧੂ ਦੇ ਅੱਗੇ ਲਕੀਰ ਖਿੱਚ ਕੇ ਬਾਦਲਾਂ ਦਾ ਸਾਥ ਦੇਣ ਲਈ ਦੂਜੇ ਪਾਸੇ ਖੜ੍ਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button