CM ਕੈਪਟਨ ਨੇ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦੇ ਦੇਹਾਂਤ ‘ਤੇ ਜਤਾਇਆ ਸੋਗ

ਚੰਡੀਗੜ੍ਹ : ਜ਼ੀਰਾ ਹਲਕੇ ਤੋਂ ਕਾਂਗਰਸ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਉਸ ਸਮੇਂ ਵੱਡਾ ਸਦਮਾ ਲੱਗਾ , ਜਦੋਂ ਉਨ੍ਹਾਂ ਦੇ ਪਿਤਾ ਅਤੇ ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦਾ ਦੇਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਲੰਮੇ ਸਮੇਂ ਤੋਂ ਬੀਮਾਰ ਸਨ ਤੇ ਉਹਨਾਂ ਦਾ ਇਲਾਜ ਮੋਹਾਲੀ ਦੇ ਇੱਕ ਹਸਪਤਾਲ ‘ਚ ਚੱਲ ਰਿਹਾ ਸੀ ਪਰ ਸਿਹਤ ਜਿਆਦਾ ਵਿਗੜਨ ਕਰਕੇ ਉਹਨਾਂ ਦੀ ਅੱਜ ਮੌਤ ਹੋ ਗਈ। ਉਨ੍ਹਾਂ ਦਾ ਅੰਤਿਮ ਸਸਕਾਰ ਜ਼ੀਰਾ ਨੇੜੇ ਉਨ੍ਹਾਂ ਦੇ ਜੱਦੀ ਪਿੰਡ ਬਸਤੀ ਬੂਟੇ ਵਾਲੀ ‘ਚ ਅੱਜ 12 ਮਈ ਨੂੰ ਹੀ ਬਾਅਦ ਦੁਪਹਿਰ 3 ਵਜੇ ਕੀਤਾ ਜਾਵੇਗਾ।
ਦਿੱਲੀ ਤੋਂ ਹੁਣੇ ਆਈ ਵੱਡੀ ਖਬਰ,ਕਿਸਾਨਾਂ ਦੇ ਪ੍ਰਧਾਨ ‘ਤੇ ਪੁਲਿਸ ਦਾ ਵੱਡਾ ਐਕਸ਼ਨ,ਪਹੁੰਚਿਆ ਥਾਣੇ
ਇਹ ਜਾਣਕਾਰੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵੱਲੋਂ ਦਿੱਤੀ ਗਈ ਹੈ। ਉਥੇ ਹੀ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦੇ ਦੇਹਾਂਤ ‘ਤੇ ਸੋਗ ਵਿਅਕਤ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰ ਕਿਹਾ ਕਿ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਇੰਦਰਜੀਤ ਸਿੰਘ ਜ਼ੀਰਾ ਦੇ ਦੇਹਾਂਤ ਦੀ ਖਬਰ ਤੋਂ ਬਹੁਤ ਦੁਖੀ ਹਾਂ।ਉਹ ਪਾਰਟੀ ਦੇ ਸਿਪਾਹੀ ਸਨ, ਜਿਨ੍ਹਾਂ ਨੇ ਜੀਵਨ ਭਰ ਲੋਕਾਂ ਲਈ ਅਣਥੱਕ ਮਿਹਨਤ ਕੀਤੀ। ਉਨ੍ਹਾਂ ਦੇ ਪਰਿਵਾਰ ਦੇ ਪ੍ਰਤੀ ਮੇਰੀਆਂ ਹਾਰਦਿਕ ਸੰਵੇਦਨਾਵਾਂ। ਵਾਹਿਗੁਰੂ ਉਨ੍ਹਾਂ ਨੂੰ ਸਦੀਵੀ ਸ਼ਾਂਤੀ ਪ੍ਰਦਾਨ ਕਰੇ।
Deeply saddened with the news of the passing away of former MLA S. Inderjit Singh Zira Ji. He was a dedicated party soldier who tirelessly worked for people all his life. My heartfelt condolences to his son MLA @KulbirSinghZira & family. May Waheguru grant him eternal peace. pic.twitter.com/MFIgzarbpJ
— Capt.Amarinder Singh (@capt_amarinder) May 12, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.