Punjab OfficialsBreaking NewsD5 specialNewsPunjabTop News

CM ਘਰ ਦੇ ਬਾਹਰ ਪੈਰਾਲੰਪਿਕਸ ਖਿਡਾਰੀਆਂ ਦਾ ਪ੍ਰਦਰਸ਼ਨ, ਜ਼ੋਰਦਾਰ ਹੰਗਾਮੇ ਨੂੰ ਦੇਖਦਿਆਂ ਪੁਲਿਸ ਬਲ ਤੈਨਾਤ

ਚੰਡੀਗੜ੍ਹ : ਪੰਜਾਬ ਸਰਕਾਰ ਦੇ 5 ਸਾਲ ਪੂਰੇ ਹੋਣ ਨੂੰ ਹਨ ਪਰ ਅਜੇ ਤੱਕ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਹੁਣ ਤੱਕ ਪੂਰੇ ਨਹੀਂ ਹੋਏ। ਇਹੀ ਕਾਰਨ ਹੈ ਕਿ ਆਏ ਦਿਨ ਪੰਜਾਬ ਭਰ ‘ਚ ਰੋਸ਼ ਪ੍ਰਦਰਸ਼ਨ ਹੋ ਰਹੇ ਹਨ। ਉਥੇ ਹੀ ਅੱਜ ਪੰਜਾਬ ਸੀਐਮ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣਾ ਹੱਕ ਲੈਣ ਲਈ ਚੰਡੀਗੜ੍ਹ ‘ਚ ਸੀਐਮ ਘਰ ਦੇ ਬਾਹਰ ਭਾਰੀ ਗਿਣਤੀ ‘ਚ ਪੰਜਾਬ ਭਰ ਤੋਂ ਪੈਰਾਲੰਪਿਕਸ ਖਿਡਾਰੀਆਂ ਦਾ ਤਾਂਤਾ ਲੱਗ ਗਿਆ ਹੈ ਅਤੇ ਉਨ੍ਹਾਂ ਨੇ ਜ਼ੋਰਦਾਰ ਹੰਗਾਮਾ ਕਰ ਦਿੱਤਾ। ਸਾਰੇ ਖਿਡਾਰੀ ਆਪਣੇ ਮੈਡਲ ਨਾਲ ਲੈ ਕੇ ਪੁੱਜੇ ਹਨ।

BIG BREAKING ਕੈਪਟਨ ਦੇ OSD ਦਾ ਵੱਡਾ ਧਮਾਕਾ ! ਹਾਈਕਮਾਨ ਨਾਲ ਲਿਆ ਪੰਗਾ ! ਵੱਡੀ ਬਗਾਵਤ !ਕੈਪਟਨ ਬਾਰੇ ਕਹੀ ਆਹ ਗੱਲ!

ਪ੍ਰਦਰਸ਼ਨ ਕਰ ਰਹੇ ਖਿਡਾਰੀਆਂ ਦਾ ਕਹਿਣਾ ਹੈ ਕਿ ਸੱਤਾ ‘ਚ ਆਉਣ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਸਾਡੇ ਸਾਰਿਆਂ ਨਾਲ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਪਰ ਅਜੇ ਤੱਕ ਇਹ ਵਾਅਦਾ ਪੂਰਾ ਨਹੀਂ ਹੋਇਆ ਹੈ। ਖਿਡਾਰੀਆਂ ਦਾ ਇਲਜ਼ਾਮ ਹੈ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੇ ਨਾਲ ਧੋਖਾ ਕੀਤਾ ਹੈ ਅਤੇ ਉਨ੍ਹਾਂ ਨੂੰ ਨੌਕਰੀ ਦੇਣ ਦੇ ਝੂਠੇ ਵਾਅਦਿਆਂ ਦੇ ਨਾਲ ਉਨ੍ਹਾਂ ਦੇ ਭਵਿੱਖ ਦੇ ਨਾਲ ਖਿਲਵਾੜ ਕੀਤਾ ਗਿਆ ਹੈ। ਉਥੇ ਹੀ ਇਸ ਹੰਗਾਮੇ ਨੂੰ ਦੇਖਦੇ ਹੋਏ ਉੱਥੇ ਭਾਰੀ ਗਿਣਤੀ ‘ਚ ਪੁਲਿਸ ਬਲ ਨੂੰ ਤੈਨਾਤ ਕੀਤਾ ਗਿਆ ਹੈ ਤਾਂ ਕਿ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰ ਸਕੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button