Breaking NewsD5 specialNewsPunjabTop News

CM ਚੰਨੀ ਅੱਜ ਸਾਬਕਾ CM ਕੈਪਟਨ ਨਾਲ ਕਰਨਗੇ ਮੁਲਾਕਾਤ

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ 4:00 ਵਜੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨਗੇ। ਦੱਸ ਦਈਏ ਕਿ ਇਹ ਮੁਲਾਕਾਤ ਸਿਸਵਾਂ ਫਾਰਮ ਹਾਊਸ ‘ਚ ਹੋਵੇਗੀ। ਜਾਣਕਾਰੀ ਮੁਤਾਬਕ ਸੀਐਮ ਚੰਨੀ ਆਪਣੇ ਬੇਟੇ ਅਤੇ ਨੂੰਹ ਨੂੰ ਆਸ਼ੀਰਵਾਦ ਦਿਵਾਉਣ ਲਈ ਵੀ ਉਥੇ ਲਿਜਾ ਸਕਦੇ ਹਨ।

ਆਹ ਬੰਦੇ ਨੇ ਕੀਤੀ ਸੀ ਸ਼ਿਕਾਇਤ, ਰਾਜਾ ਵੜਿੰਗ ਨੇ ਲਾ ਲਿਆ ਫੋਨ, ਕਈ ਮਿੰਟ ਚੱਲੀ ਗੱਲਬਾਤ D5 Channel Punjabi

ਮਹੱਤਵਪੂਰਨ ਗੱਲ ਇਹ ਹੈ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਹਿਲੀ ਮੁਲਾਕਾਤ ਹੋਵੇਗੀ। ਸੂਤਰਾਂ ਤੋਂ ਇਹ ਵੀ ਜਾਣਕਾਰੀ ਮਿਲੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਨਵੀਂ ਸਰਕਾਰੀ ਕੋਠੀ ਦੀ ਪੇਸ਼ਕਸ਼ ਕੀਤੀ ਜਾ ਸਕਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button