Breaking NewsD5 specialNewsPunjabTop News

CM ਚੰਨੀ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ

ਚੰਡੀਗੜ੍ਹ : ਪੰਜਾਬ ‘ਚ ਚੋਣ ਨਤੀਜਿਆਂ ਦੇ ਐਲਾਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ ਪਰ ਨਵੇਂ ਮੁੱਖ ਮੰਤਰੀ ਦੇ ਸਹੁੰ ਚੁੱਕਣ ਤੱਕ ਉਹ ਸੂਬੇ ਦੇ ਕਾਰਜਕਾਰੀ ਮੁੱਖ ਮੰਤਰੀ ਰਹਿਣਗੇ। ਉਥੇ ਹੀ ਗਵਰਨਰ ਹਾਊਸ ਤੋਂ ਬਾਹਰ ਨਿਕਲਦਿਆਂ ਚਰਨਜੀਤ ਸਿੰਘ ਚੰਨੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀ ਸਮੁੱਚੀ ਕੈਬਨਿਟ ਸਮੇਤ ਰਾਜਪਾਲ ਨੂੰ ਅਸਤੀਫ਼ਾ ਸੌਂਪ ਦਿੱਤਾ ਹੈ ਅਤੇ ਉਨ੍ਹਾਂ ਨੂੰ 15ਵੀਂ ਵਿਧਾਨ ਸਭਾ ਭੰਗ ਕਰਨ ਦੀ ਸਿਫਾਰਿਸ਼ ਕੀਤੀ ਹੈ।

ਬਾਦਲਾਂ ਦੀ ਹਾਰ ’ਤੇ ਬੋਲੀ Majithia ਦੀ Wife, (Ganieve Kaur) ਜਲਦ ਪਾਰਟੀ ’ਚ ਹੋ ਸਕਦਾ ਹੈ ਵੱਡਾ ਬਦਲ ਫੇਰ!

ਚੋਣਾਂ ‘ਚ ਮਿਲੀ ਹਾਰ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਜਨਤਾ ਦਾ ਜੋ ਫ਼ੈਸਲਾ ਹੈ, ਉਹ ਸਿਰ-ਮੱਥੇ ‘ਤੇ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਸੇਵਾ ‘ਚ ਹਾਜ਼ਰ ਰਹਿਣਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਸਨ ਅਤੇ ਇਸ ਬਦਲਾਅ ਲਈ ਹੀ ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਈਆਂ ਹਨ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਅਗਲੀ ਸਰਕਾਰ ਨੂੰ ਅਪੀਲ ਹੈ ਕਿ ਪਿਛਲੇ 111 ਦਿਨਾਂ ਦੌਰਾਨ ਉਨ੍ਹਾਂ ਦੀ ਸਰਕਾਰ ਵੱਲੋਂ ਜੋ ਕੰਮ ਕੀਤੇ ਗਏ ਹਨ, ਉਨ੍ਹਾਂ ਨੂੰ ਜਾਰੀ ਰੱਖਿਆ ਜਾਵੇ।

‘Akali Dal’ ਨੇ ਸੱਦੀ Meeting ਖ਼ਤਰੇ ‘ਚ ਪ੍ਰਧਾਨ ਦੀ ਕੁਰਸੀ! ਹਾਰ ਤੋਂ ਬਾਅਦ ਪਿਆ ਖਿਲਾਰਾ | D5 Channel Punjabi

ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਨ੍ਹਾਂ 111 ਦਿਨਾਂ ਦੌਰਾਨ ਉਨ੍ਹਾਂ ਦੀ ਸਰਕਾਰ ਵੱਲੋਂ 111 ਫ਼ੈਸਲੇ ਲਏ ਗਏ ਹਨ, ਜਿਨ੍ਹਾਂ ‘ਚ ਬਿਜਲੀ ਦੇ ਰੇਟ ਘਟਾਉਣਾ, ਪੈਟਰੋਲ-ਡੀਜ਼ਲ ਦੇ ਰੇਟ ਘਟਾਉਣਾ, ਬਿਜਲੀ ਦੇ ਬਕਾਇਆ ਬਿੱਲ ਮੁਆਫ਼ ਕਰਨਾ ਸ਼ਾਮਲ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਨਵੀਂ ਸਰਕਾਰ ਨੇ ਜਨਤਾ ਨਾਲ ਜੋ ਵਾਅਦੇ ਕੀਤੇ ਹਨ, ਉਨ੍ਹਾਂ ‘ਤੇ ਉਹ ਖ਼ਰਾ ਉਤਰੇਗੀ। ਦੱਸਣਯੋਗ ਹੈ ਕਿ ਅਸਤੀਫ਼ਾ ਦੇਣ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਵੱਲੋਂ ਵੀਡੀਓ ਕਾਨਫਰੰਸ ਰਾਹੀਂ ਕੈਬਨਿਟ ਮੀਟਿੰਗ ਵੀ ਕੀਤੀ ਗਈ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button