Breaking NewsD5 specialNewsPoliticsPunjab

CM ਪੰਜਾਬ ਦਾ ਐਲਾਨ – ਕਿਸਾਨਾਂ ਦੇ ਖਿਲਾਫ਼ ਦਰਜ ਕੇਸ ਲਏ ਜਾਣਗੇ ਵਾਪਸ

ਚੰਡੀਗੜ੍ਹ : ਪੰਜਾਬ ਦੇ ਮੁੱਖਮੰਤਰੀ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਖੇਤੀਬਾੜੀ ਐਕਟ ਨੂੰ ਲੈ ਕੇ ਸੂਬੇ ‘ਚ ਨਾ ਤਾਂ ਟਰੈਫਿਕ ਜਾਮ ਕਰਨ ਨਾ ਹੀ ਧਾਰਾ 144 ਦੀ ਉਲੰਘਣਾ ਕਰਨ। ਹਾਲਾਂਕਿ ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸਨੂੰ ਲੈ ਕੇ ਉਨ੍ਹਾਂ ਦੇ ਖਿਲਾਫ ਕੋਈ ਮਾਮਲਾ ਦਰਜ ਨਹੀਂ ਕੀਤਾ ਜਾਵੇਗਾ, ਕਿਉਂਕਿ ਉਹ ਆਪਣੇ ਜੀਵਨ ਲਈ ਲੜ ਰਹੇ ਸਨ।

🔴 Live ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ‘ਤੇ ਰੋਕ ਕਿਉਂ ?ਭਗਵੰਤ ਮਾਨ ਹੁਣ ਕਿਸਾਨੀ ਦੇ ਕਾਤਲਾਂ ਨੂੰ ਸਿਖਾਉਣਗੇ ਸਬਕ !

ਪੰਜਾਬ ਕਾਂਗਰਸ ਵੱਲੋਂ ਖੇਤੀਬਾੜੀ ਵਿਰੋਧੀ ਬਿੱਲਾਂ ਖਿਲਾਫ਼ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਰਾਜ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਪ੍ਰਦਰਸ਼ਨਕਾਰੀ ਕਿਸਾਨਾਂ ਖਿਲਾਫ਼ ਧਾਰਾ-144 ਦੀ ਉਲੰਘਣਾ ਦੇ ਪਹਿਲਾ ਹੀ ਕੇਸ ਦਰਜ ਹੋ ਚੁੱਕੇ ਹਨ, ਉਹ ਵਾਪਸ ਲਏ ਜਾਣਗੇ। ਇਕ ਸਵਾਲ ਦੇ ਜਵਾਬ ‘ਚ ਉਨ੍ਹਾਂ ਕਿਹਾ ਕਿ ਕਿਸਾਨ ਇਸ ਲਈ ਕਾਨੂੰਨ ਦੀ ਉਲੰਘਣਾ ਕਰ ਰਹੇ ਹਨ ਕਿਉਂਕਿ ਇਹ ਆਰਡੀਨੈਂਸ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਰਬਾਦ ਕਰ ਦੇਣਗੇ।

ਕੈਪਟਨ ਨੇ ਕਿਸਾਨਾਂ ਨਾਲ ਕੀਤਾ ਧੋਖਾ ! ਤਾਂ ਹੀ ਕਿਸਾਨ ਉੱਤਰੇ ਸੜਕਾਂ ‘ਤੇ, ਬੈਂਸ ਕਰ ਲਿਆਇਆ ਸਬੂਤ ਇਕੱਠੇ

ਮੁੱਖ ਮੰਤਰੀ ਨੇ ਇਹ ਗੱਲ ਜ਼ੋਰ ਦੇ ਕੇ ਕਹੀ ਕਿ ਸੂਬਾ ਕਾਂਗਰਸ ਅਤੇ ਸੂਬਾ ਸਰਕਾਰ ਕਿਸਾਨਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੇ ਕਾਨੂੰਨ ਪੰਜਾਬ ਅਤੇ ਖੇਤੀਬਾੜੀ ਨੂੰ ਤਬਾਹ ਕਰ ਦੇਣਗੇ, ਜੋ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਕਿਹਾ ਕਿ ਇਹ ਆਰਡੀਨੈਂਸ ਘੱਟੋ-ਘੱਟ ਸਮੱਰਥਨ ਮੁੱਲ ਦੇ ਖਾਤਮੇ ਦਾ ਰਾਹ ਪੱਧਰਾ ਕਰਨਗੇ, ਜੋ ਪੰਜਾਬ ਅਤੇ ਸਮੁੱਚੇ ਦੇਸ਼ ਲਈ ਬਹੁਤ ਘਾਤਕ ਸਿੱਧ ਹੋਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button