PunjabTop News

CM ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਸ਼੍ਰੀਨਗਰ ਵਿਖੇ ਕੀਰਤਨ ਦਰਬਾਰ ‘ਚ ਹੋਏ ਸ਼ਾਮਲ

ਸ਼੍ਰੀਨਗਰ: ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸੂਬਾ ਸਰਕਾਰ ਵੱਲੋਂ ਆਯੋਜਿਤ ਕੀਰਤਨ ਦਰਬਾਰ ਵਿੱਚ ਸੰਗਤ ਨਾਲ ਸ਼ਾਮਲ ਹੋਏ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਸ਼ਵਾਸ ਅਤੇ ਧਾਰਮਿਕਤਾ ਦੀ ਰੱਖਿਆ ਲਈ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨੇ ਭਾਰਤ ਦੇ ਇਤਿਹਾਸ ਦਾ ਰਾਹ ਬਦਲ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮੌਕੇ ‘ਤੇ ਪੰਡਿਤ ਕਿਰਪਾ ਰਾਮ ਜੀ ਨੂੰ ਸ਼ਰਧਾਂਜਲੀ ਅਤੇ ਡੂੰਘਾ ਸਤਿਕਾਰ ਦਿੱਤਾ ਜਾਂਦਾ ਹੈ, ਜਿਨ੍ਹਾਂ ਦਾ ਸਿੱਖ ਧਰਮ ਵਿੱਚ ਅਟੁੱਟ ਵਿਸ਼ਵਾਸ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਡਿਤ ਕਿਰਪਾ ਰਾਮ ਜੀ ਸ਼੍ਰੀਨਗਰ ਤੋਂ ਲਗਭਗ 65 ਕਿਲੋਮੀਟਰ ਦੂਰ ਸਥਿਤ ਮੱਟਨ ਕਸਬੇ ਦੇ ਵਸਨੀਕ ਸਨ ਅਤੇ ਉਨ੍ਹਾਂ ਦੀ ਅਗਵਾਈ ਵਿੱਚ ਕਸ਼ਮੀਰੀ ਪੰਡਤਾਂ ਨੇ ਆਪਣੇ ਧਰਮ ਦੀ ਰੱਖਿਆ ਲਈ ਸ੍ਰੀ ਗੁਰੂ ਤੇਗ ਬਹਾਦਰ ਜੀ ਕੋਲ ਸ਼ਰਨ ਲਈ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button