PunjabTop News

CM ਭਗਵੰਤ ਮਾਨ ਅੱਜ ਮੀਂਹ ਨਾਲ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣਗੇ

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੀਂਹ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣਗੇ। ਮਿਲੀ ਜਾਣਕਾਰੀ ਮੁਤਾਬਕ ਥੋੜ੍ਹੀ ਦੇਰ ‘ਚ ਉਹ ਪ੍ਰਭਾਵਿਤ ਇਲਾਕਿਆਂ ਵੱਲ ਰਵਾਨਾ ਹੋਣਗੇ।ਦੱਸਿਆ ਜਾ ਰਿਹਾ ਹੈ ਕਿ ਉਹ ਨਿਹਾਲਸਿੰਘ ਵਾਲਾ ਤੇ ਮੁਕਤਸਰ ਦਾ ਦੌਰਾ ਕਰਨਗੇ। ਇਸ ਤੋਂ ਇਲਾਵਾ ਤਲਵੰਡੀ ਸਾਬੋ ਤੇ ਪਟਿਆਲਾ ਵਿਖੇ ਵੀ ਨੁਕਸਾਨ ਦਾ ਜਾਇਜ਼ਾ ਲੈਣਗੇ।ਪੰਜਾਬ ‘ਚ ਪਿਛਲੇ ਕੁਝ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਬੇਮੌਸਮੇ ਮੀਂਹ ਨੇ ਕਣਕ ਸਣੇ ਹਾੜ੍ਹੀ ਦੀਆਂ ਹੋਰ ਫ਼ਸਲਾਂ ਵਿਛਾ ਦਿੱਤੀਆਂ ਹਨ। ਨੁਕਸਾਨੀ ਗਈਆਂ ਫ਼ਸਲਾਂ ਦੀ ਗਿਰਦਾਵਰੀ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਅਸਲ ਰਿਪੋਰਟ ਸਾਹਮਣੇ ਆਵੇਗੀ।ਪੰਜਾਬ ਖੇਤੀਬਾੜੀ ਵਿਭਾਗ ਅਨੁਸਾਰ ਫਾਜ਼ਿਲਕਾ ਤੇ ਸਰਹੱਦੀ ਖੇਤਰ ‘ਚ ਆਏ ਤੂਫ਼ਾਨ ਕਰ ਕੇ ਕਣਕ ਦਾ ਕਾਫ਼ੀ ਨੁਕਸਾਨ ਹੋਇਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button