Breaking NewsD5 specialNewsPunjabTop News

CM ਭਗਵੰਤ ਮਾਨ ਦੀ ਰਿਹਾਇਸ ਦੇ ਸਾਹਮਣੇ ਬੇਰੁਜ਼ਗਾਰ ਪੀਟੀਆਈ ਯੂਨੀਅਨ ਅਧਿਆਪਕਾਂ ਵਲੋਂ ਪ੍ਰਦਰਸ਼ਨ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਵਿਖੇ ਰਿਹਾਇਸ ਦੇ ਸਾਹਮਣੇ ਬੇਰੁਜ਼ਗਾਰ ਪੀਟੀਆਈ ਯੂਨੀਅਨ ਦੇ ਅਧਿਆਪਕਾਂ ਵਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀ ਦੀ ਪੁਲਿਸ ਨਾਲ ਝੜਪ ਹੋ ਗਈ ਤੇ ਉਨ੍ਹਾਂ ਨੂੰ ਰੋਕਣ ਲਈ ਪੁਲਿਸ ਨੇ ਪਾਣੀ ਦੀ ਬੁਛਾੜਾਂ ਦੀ ਵਰਤੋਂ ਵੀ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਦਰਸ਼ਨਕਾਰੀ ਲਗਾਤਾਰ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦੇ ਸਾਹਮਣੇ ਜਾਣ ਦੀ ਕੋਸ਼ਿਸ਼ ਕਰ ਰਹੇ ਹਨ ।

Breaking News : ਧਮਕੀ ਦੇਣ ਵਾਲੇ Gangsters ਨੂੰ Moosewala ਦੇ ਪਿਤਾ ਦਾ ਜਵਾਬ | D5 Channel Punjabi

ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਅਧਿਆਪਕਾਂ ਵਲੋਂ ਬੇਰੁਜ਼ਗਾਰ 646 ਪੀ.ਟੀ.ਆਈ ਯੂਨੀਅਨ ਵੱਲੋਂ ਆਪਣੇ ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਇਸ ਦੌਰਾਨ ਵੱਡੀ ਗਿਣਤੀ ‘ਚ ਪੁਲਿਸ ਨੇ ਭਗਵੰਤ ਮਾਨ ਦੇ ਘਰ ਦੇ ਅੱਗੇ 100 ਮੀਟਰ ਤੱਕ ਬੈਰੀਕੇਡ ਲਗਾ ਕੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ, ਪਰ ਅਧਿਆਪਕ ਅੱਗੇ ਵਧ ਰਹੇ ਸਨ ਅਤੇ ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button