Breaking NewsD5 specialNewsPunjabTop News

CM ਭਗਵੰਤ ਮਾਨ ਦੀ ਸਖ਼ਤੀ, ਸਿਹਤ ਮਹਿਕਮੇ ਲਈ ਹੁਕਮ ਜਾਰੀ

ਪਟਿਆਲਾ : ਪੰਜਾਬ ‘ਚ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਮ ਆਦਮੀ ਪਾਰਟੀ’ ਦੀ ਨਵੀਂ ਸਰਕਾਰ ਦਾ ਅਸਰ ਦਿਖਣਾ ਸ਼ੁਰੂ ਹੋ ਗਿਆ ਹੈ। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਵੀਰਵਾਰ ਨੂੰ ਲੋਕਾਂ ਦੇ ਪੱਖ ‘ਚ ਆਪਣੇ ਸਾਰੇ ਕਰਮਚਾਰੀਆਂ ਤੇ ਸਟਾਫ ਨੂੰ 7 ਨਵੇਂ ਹੁਕਮ ਜਾਰੀ ਕੀਤੇ ਗਏ। ਇਨ੍ਹਾਂ ਨਿਰਦੇਸ਼ਾਂ ਵਿੱਚ ਸਾਰੇ ਕਰਮਚਾਰੀਆਂ ਨੂੰ ਸਮੇਂ ਦੀ ਪਾਬੰਦੀ, ਹਸਪਤਾਲ ਦੀ ਸਾਫ-ਸਫਾਈ ਦਾ ਖਾਸ ਧਿਆਨ ਰੱਖਣ ਲਈ ਕਿਹਾ ਗਿਆ।

ਇਸ ਤੋਂ ਇਲਾਵਾ ਮਰੀਜ਼ਾਂ ਨੂੰ ਹਸਪਤਾਲ ‘ਚ ਮੁਫਤ ਟੈਸਟ ਤੇ ਦਵਾਈਆਂ ਉਪਲਬਧ ਕਰਵਾਉਣ ਲਈ ਪ੍ਰਬੰਧ ਕਰਨ, ਸਟਾਫ ਨੂੰ ਪੂਰੀ ਯੂਨੀਫਾਰਮ ਪਹਿਨਣ ਦੀਆਂ ਹਿਦਾਇਤਾਂ ਦਿੱਤੀਆਂ ਗਈਆਂ। ਸਾਰੇ ਡਾਕਟਰ ਤੇ ਪੈਰਾ-ਮੈਡੀਕਲ ਸਟਾਫ ਨੂੰ ਚਿੱਟਾ ਕੋਟ ਪਹਿਨਣਾ ਅਧਿਕਾਰੀਆਂ ਦੇ ਸ਼ਨਾਖਤੀ ਕਾਰਡ ਰੱਖਣ ਤੇ ਮਰੀਜ਼ਾਂ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨਾਲ ਨਰਮ ਵਿਵਹਾਰ ਕਰਨ ਲਈ ਵੀ ਕਿਹਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button