Breaking NewsPunjabTop News

CM ਭਗਵੰਤ ਮਾਨ ਵੱਲੋਂ ਪੰਜਾਬ ਦੀ ਇੰਡਸਟਰੀ ਨੂੰ ਲੈ ਕੇ ਵੱਡਾ ਐਲਾਨ, ਹੁਣ ਨਹੀਂ ਹੋਵੇਗੀ ਨਿਵੇਸ਼ ਕਰਨ ਵਾਲਿਆਂ ਨੂੰ ਕੋਈ ਖੱਜਲ-ਖੁਆਰੀ

ਚੰਡੀਗੜ੍ਹ : ਪੰਜਾਬ ਦੀ ਇੰਡਸਟਰੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਇਤਿਹਾਸਕ ਫ਼ੈਸਲਾਂ ਲੈਂਦੇ ਹੋਏ ਨਜ਼ਰ ਆਉਣਗੇ। ਪੰਜਾਬ ਦੀਆਂ ਇੰਡਸਟਰੀਆਂ ਨੂੰ ਲੈਕੇ ਮੁੱਖ ਮੰਤਰੀ ਮਾਨ ਕਾਫ਼ੀ ਸਰਗਰਮ ਨਜ਼ਰ ਆ ਰਹੇ ਹਨ। ਉਨ੍ਹਾਂ ਟਵੀਟ ਕਰਦਿਆਂ ਇਹ ਜਾਣਕਾਰੀ ਦਿੱਤੀ ਕਿ “ਅੱਜ ਅਸੀਂ ਇੱਕ ਇਤਿਹਾਸਿਕ ਫੈਸਲਾ ਲੈਣ ਜਾ ਰਹੇ ਹਾਂ ਜਿਸ ਨਾਲ ਇੰਡਸਟਰੀ ਨੂੰ ਇੱਕ ਵੱਡੀ ਰਾਹਤ ਮਿਲੇਗੀ ਤੇ ਪੰਜਾਬ ‘ਚ ਨਿਵੇਸ਼ ਕਰਨ ਵਾਲਿਆਂ ਨੂੰ ਖੱਜਲ-ਖੁਆਰੀ ਅਤੇ ਭਿੑਸਟਾਚਾਰ ਤੋਂ ਰਾਹਤ ਮਿਲੇਗੀ …ਅਜਿਹਾ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਜੋ ਬਾਕੀਆਂ ਨੂੰ ਵੀ ਪ੍ਰੇਰਿਤ ਕਰੇਗਾ…ਦੁਪਹਿਰ ਨੂੰ ਮੈਂ ਆਪ LIVE ਹੋਕੇ ਤੁਹਾਡੇ ਨਾਲ ਵੇਰਵੇ ਸਾਂਝੇ ਕਰਾਂਗਾ…।” ਹੁਣ ਦੇਖਣਾ ਹੋਵੇਗਾ ਕਿ ਪੰਜਾਬ ਦੀ ਇੰਡਸਟਰੀਆਂ ਲਈ ਮੁੱਖ ਮੰਤਰੀ ਮਾਨ ਵੱਲੋਂ ਕੀ ਵੱਡੀ ਸੌਗਾਤ ਮਿਲੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button