ਮੁੱਖ ਮੰਤਰੀ ਨੇ ਖ਼ਾਲਸਾ ਸਾਜਨਾ ਦਿਵਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ
ਲੋਕਾਂ ਨਾਲ ਕੀਤੇ ਸਾਰੇ ਵਾਅਦੇ ਇੰਨ-ਬਿੰਨ ਲਾਗੂ ਕੀਤੇ ਜਾਣਗੇ-ਭਗਵੰਤ ਮਾਨ

ਤਲਵੰਡੀ ਸਾਬੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਸ਼ੁੱਭ ਦਿਹਾੜੇ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ। ਮੁੱਖ ਮੰਤਰੀ ਬੀਤੀ ਦੇਰ ਸ਼ਾਮ ਬਠਿੰਡਾ ਪੁੱਜੇ ਅਤੇ ਰਾਤ ਭਰ ਠਹਿਰਣ ਤੋਂ ਬਾਅਦ ਅੱਜ ਸਵੇਰੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਭਗਵੰਤ ਮਾਨ ਨੇ ਹੱਥ ਜੋੜ ਕੇ ਸੰਗਤਾਂ ਨੂੰ ਇਸ ਸ਼ੁੱਭ ਅਵਸਰ ਦੀ ਵਧਾਈ ਦਿੱਤੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਮੱਥਾ ਟੇਕਿਆ।
Punjab Scholarship Scam : Sadhu Singh Daharamsot ਫਸਿਆ ਕਸੂਤਾ! ਹੋਊ ਗ੍ਰਿਫਤਾਰੀ? | D5 Channel Punjabi
ਇਸ ਤੋਂ ਬਾਅਦ ਮੀਡੀਆ ਦੇ ਸਵਾਲ ਕਿ ਪੰਜਾਬ ਦੀ `ਆਪ` ਸਰਕਾਰ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਕਿਵੇਂ ਪੂਰਾ ਕਰੇਗੀ, ਦਾ ਜਵਾਬ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪ੍ਰਮਾਤਮਾ ਦੇ ਆਸ਼ੀਰਵਾਦ ਅਤੇ ਜਨਤਾ ਵਿੱਚ ਸਾਡੇ ਲਈ ਅਥਾਹ ਭਰੋਸੇ ਦੇ ਨਾਲ, ਅਸੀਂ ਲੋਕਾਂ ਦੀਆਂ ਉਮੀਦਾਂ `ਤੇ ਖ਼ਰਾ ਉਤਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ ਅਤੇ ਆਪਣੇ ਵਾਅਦਿਆਂ ਨੂੰ ਸਹੀ ਮਾਅਨਿਆਂ ਵਿੱਚ ਪੂਰਾ ਕਰਾਂਗੇ।
Anti Gangster Task Force ਦੀ ਗੈਂਗਸਟਰਾਂ ‘ਤੇ ਵੱਡੀ ਕਾਰਵਾਈ, ਹੋਏ ਆਹਮੋ-ਸਾਹਮਣੇ, ਚੱਲੀਆਂ ਗੋਲੀਆਂ?
ਇਸ ਮੌਕੇ ਮੁੱਖ ਮੰਤਰੀ ਦੇ ਨਾਲ ਸਿਹਤ ਮੰਤਰੀ ਡਾ. ਵਿਜੇ ਸਿੰਗਲਾ, ਤਲਵੰਡੀ ਸਾਬੋ ਤੋਂ ਵਿਧਾਇਕ ਬਲਜਿੰਦਰ ਕੌਰ, ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਬਣਾਂਵਾਲੀ, ਭੁੱਚੋ ਤੋਂ ਵਿਧਾਇਕ ਮਾਸਟਰ ਜਗਸੀਰ ਸਿੰਘ, ਮੌੜ ਤੋਂ ਵਿਧਾਇਕ ਸੁਖਵੀਰ ਸਿੰਘ ਤੋਂ ਇਲਾਵਾ ਕਈ ਸੀਨੀਅਰ ਆਗੂ ਅਤੇ ਪਾਰਟੀ ਵਰਕਰ ਵੀ ਮੌਜੂਦ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.