
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਤ ਬਾਬਾ ਅਵਤਾਰ ਸਿੰਘ ਜੀ ਦੀ 38ਵੀਂ ਸਲਾਨਾ ਬਰਸੀ ਸਬੰਧੀ ਕਰਵਾਏ ਸਮਾਗਮ ਦੌਰਾਨ ਪਿੰਡ ਸੀਚੇਵਾਲ ਵਿਖੇ ਮੱਥਾ ਟੇਕਿਆ। ਇਸ ਮੌਕੇ ਇਕ ਪ੍ਰਗਤੀਸ਼ੀਲ ਅਤੇ ਸਵੈ-ਨਿਰਭਰ ਪੰਜਾਬ ਦਾ ਸੁਪਨਾ ਦੇਖਦਿਆਂ ਭਗਵੰਤ ਸਿੰਘ ਮਾਨ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਇੱਕ ਨਵੇਂ ਐਸਟ੍ਰੋਟਰਫ ਦਾ ਉਦਘਾਟਨ ਕੀਤਾ।ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਖੇਡ ਬੁਨਿਆਦੀ ਢਾਂਚੇ, ਸਿੰਚਾਈ, ਭੂਮੀਗਤ ਪਾਣੀ ਰੀਚਾਰਜ ਅਤੇ ਲੋਕ ਭਲਾਈ ਸਬੰਧੀ ਕੀਤੇ ਉਪਰਾਲਿਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨੇ ਖੇਤਾਂ ਤੱਕ 21,000 ਕਿਊਸਿਕ ਪਾਣੀ ਪਹੁੰਚਾਇਆ ਹੈ, ਜੋ ਦੋ ਭਾਖੜਾ ਨਹਿਰਾਂ ਦੇ ਬਰਾਬਰ ਹੈ। ਵਾਤਾਵਰਣ ਪੱਖੀ ਉਪਰਾਲਿਆਂ ਸਦਕਾ 21 ਲੱਖ ਕਿਊਬਿਕ ਮੀਟਰ ਪਾਣੀ ਧਰਤੀ ਹੇਠ ਰੀਚਾਰਜ ਕਰਨ ਵਿੱਚ ਮਦਦ ਮਿਲੀ ਹੈ ਜਿਸ ਨਾਲ ਕਈ ਖੇਤਰਾਂ ਵਿੱਚ ਪਾਣੀ ਦੇ ਪੱਧਰ ਵਿੱਚ 2 ਤੋਂ 4 ਮੀਟਰ ਦਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਸ਼ਵ ਪੱਧਰੀ ਸਰਕਾਰੀ ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਖੇਡ ਸਹੂਲਤਾਂ ਰਾਹੀਂ ਤੇਜ਼ੀ ਨਾਲ ਪ੍ਰਗਤੀ ਕਰ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇੱਕ ਜੀਵੰਤ “ਰੰਗਲੇ ਪੰਜਾਬ” ਦੇ ਰੰਗ ਹੁਣ ਸੂਬੇ ਭਰ ਵਿੱਚ ਦਿਖਣੇ ਸ਼ੁਰੂ ਹੋ ਗਏ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




