CM ਮਾਨ ਅੱਜ ਕਰਨਗੇ ਇੱਕ ਹੋਰ ਵੱਡਾ ਐਲਾਨ
ਚੰਡੀਗੜ੍ਹ : ਚੋਣਾਂ ਤੋਂ ਪਹਿਲਾਂ ਦਿੱਤੀਆਂ ਗਾਰੰਟੀਆਂ ਨੂੰ ਪੂਰਾ ਕਰਨ ਦੇ ਇਰਾਦੇ ਨਾਲ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇੱਕ ਹੋਰ ਵੱਡਾ ਐਲਾਨ ਕੀਤਾ ਜਾਵੇਗਾ। ਹਾਲਾਂਕਿ ਇਹ ਐਲਾਨ ਕਿਸ ਵਾਅਦੇ ਨੂੰ ਪੂਰਾ ਕਰਨ ਵਾਲਾ ਹੋਵੇਗਾ ਇਸ ਬਾਰੇ ਵਿੱਚ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆ ਰਹੀ ਹੈ। ਦੱਸ ਦਈਏ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਮੁਹੱਲਾ ਕਲੀਨਿਕਾਂ, ਮੁਫਤ ਬਿਜਲੀ ਜਿਹੇ ਕਈ ਵੱਡੇ ਵਾਅਦੇ ਕੀਤੇ ਸੀ।
ਸਤਿਕਾਰਯੋਗ ਪੰਜਾਬੀਓ..
ਅੱਜ 2 ਵਜੇ LIVE ਹੋ ਕੇ ਤੁਹਾਡੇ ਸਾਰਿਆਂ ਨਾਲ ਇੱਕ ਵੱਡਾ ਫ਼ੈਸਲਾ ਸਾਂਝਾ ਕਰਾਂਗਾ..ਇਤਿਹਾਸਿਕ ਫ਼ੈਸਲਾ ਪੰਜਾਬ ਅਤੇ ਪੰਜਾਬੀਆਂ ਦੇ ਹਿਤ ਦਾ ਹੋਵੇਗਾ..ਚੋਣਾਂ ਦੌਰਾਨ ਤੁਹਾਡੇ ਸਾਰਿਆਂ ਨਾਲ ਕੀਤਾ ਇੱਕ ਹੋਰ ਵਾਅਦਾ ਪੂਰਾ ਕਰਨ ਜਾ ਰਹੇ ਹਾਂ..— Bhagwant Mann (@BhagwantMann) June 10, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.