
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮੋਹਾਲੀ ਸਥਿਤ ਪੰਜਾਬ ਕ੍ਰਿਕਟ ਐਸੋਸੀਏਸ਼ਨ (PCA) ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਇੱਕ ਸਨਸਨੀਖੇਜ਼ ਧਮਕੀ ਮਿਲੀ। ਧਮਕੀ ਭਰਿਆ ਈ-ਮੇਲ ਸਾਹਮਣੇ ਆਉਣ ਤੋਂ ਬਾਅਦ ਸੂਬੇ ਭਰ ਦੀਆਂ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਹਾਈ ਅਲਰਟ ਮੋਡ ‘ਤੇ ਆ ਗਈਆਂ ਹਨ ਅਤੇ ਚੌਕਸੀ ਵਧਾ ਦਿੱਤੀ ਗਈ ਹੈ।
ਧਮਕੀ ਮਿਲਣ ਦੀ ਸੂਚਨਾ ਮਿਲਦਿਆਂ ਹੀ ਸੁਰੱਖਿਆ ਏਜੰਸੀਆਂ ਅਤੇ ਪੁਲਿਸ ਦੀਆਂ ਟੀਮਾਂ ਨੇ ਵੱਖ-ਵੱਖ ਥਾਵਾਂ ‘ਤੇ ਪਹੁੰਚ ਕੇ ਸਖ਼ਤ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਖ ਮੰਤਰੀ ਦੀਆਂ ਰਿਹਾਇਸ਼ਾਂ, ਦਫ਼ਤਰਾਂ ਅਤੇ ਖ਼ਾਸ ਕਰਕੇ ਮੋਹਾਲੀ ਸਥਿਤ ਪੀ.ਸੀ.ਏ. ਕ੍ਰਿਕਟ ਸਟੇਡੀਅਮ ਵਿਖੇ ਸੁਰੱਖਿਆ ਪ੍ਰਬੰਧਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਜਾ ਰਹੀ ਹੈ। ਬੰਬ ਨਿਰੋਧਕ ਦਸਤੇ (Bomb Squad) ਅਤੇ ਵਿਸ਼ੇਸ਼ ਸੁਰੱਖਿਆ ਟੀਮਾਂ ਵੱਲੋਂ ਸਟੇਡੀਅਮ ਦੇ ਚੱਪੇ-ਚੱਪੇ ਦੀ ਤਲਾਸ਼ੀ ਲਈ ਵਿਆਪਕ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਇਹ ਧਮਕੀ ਭਰਿਆ ਈ-ਮੇਲ ਸਵੇਰੇ ਲਗਭਗ 10 ਵੱਜ ਕੇ 20 ਮਿੰਟ ‘ਤੇ ਪ੍ਰਾਪਤ ਹੋਇਆ, ਜਿਸ ਦੀ ਕਾਪੀ ਮੁੱਖ ਮੰਤਰੀ ਦਫ਼ਤਰ (CMO) ਦੀ ਅਧਿਕਾਰਤ ਮੇਲ ਆਈ.ਡੀ. ‘ਤੇ ਵੀ ਭੇਜੀ ਗਈ ਹੈ। ਈ-ਮੇਲ ਵਿੱਚ ਸਾਫ਼ ਲਿਖਿਆ ਗਿਆ ਹੈ ਕਿ 13 ਸਤੰਬਰ ਤੱਕ ਕੋਈ ਵੀ ਵਿਅਕਤੀ ਪੀ.ਸੀ.ਏ. ਸਟੇਡੀਅਮ ਵਿੱਚ ਕ੍ਰਿਕਟ ਮੈਚ ਦੇਖਣ ਨਾ ਜਾਵੇ। ਮੇਲ ਵਿੱਚ ਨਫ਼ਰਤੀ ਟਿੱਪਣੀ ਕਰਦਿਆਂ ਲਿਖਿਆ ਗਿਆ ਕਿ ਇਹ ਹਿੰਦੂਆਂ ਦੀ ਖੇਡ ਹੈ ਅਤੇ ਉੱਥੇ ‘ਆਈਫ਼ੋਨ ਐਂਡਰਾਇਡ ਬੰਬ’ ਚਲਾਇਆ ਜਾਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




