PunjabPunjabTop News

CM ਮਾਨ ਦਾ ਬਾਗ਼ੀਆਂ ‘ਤੇ ਤੰਜ, ਪੋਸਟ ਕਰ ਅਦਰ ਲਸਣ ਤੇ ਮਾਸਾਲਿਆਂ ਨਾਲ ਕੀਤੀ ਤੁਲਨਾ


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਾਗ਼ੀਆਂ ‘ਤੇ ਪੋਸਟ ਕਰ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਬਾਗੀ ਸਾਂਸਦਾਂ ਦੀ ਤੁਲਨਾ ਅਦਰ ਲਸਣ ਤੇ ਮਾਸਾਲਿਆਂ ਨਾਲ ਕੀਤੀ ਹੈ। ਉਨ੍ਹਾਂ ਲਿਖਿਆ ਹੈ ਕਿ ਇਹ ਸਾਰੇ ਸਬਜ਼ੀ ਵਧੀਆ ਬਣਾ ਸਕਦੇ ਹਨ ਪਰ ਇਹ ਸਾਰੇ ਮਿਲਕੇ ਆਪਣੀ ਸਬਜ਼ੀ ਨਹੀਂ ਬਣਾ ਸਕਦੇ।


ਬਾਗ਼ੀਆਂ ਨੂੰ ਸੀਐਮ ਮਾਨ ਨੇ ਦੱਸਿਆ ਗੱਦਾਰ
ਬੀਤੇ ਕੱਲ੍ਹ ਮੁੱਖ ਮੰਤਰੀ ਮਾਨ ਨੇ ਕਿਹਾ, ਪਾਰਟੀ ਵੱਡੀ ਹੁੰਦੀ ਹੈ, ਸੰਗਠਨ ਵੱਡਾ ਹੁੰਦਾ ਹੈ, ਵਿਅਕਤੀ ਨਹੀਂ। ਇਹ ਛੇ-ਸੱਤ ਲੋਕ ਜੋ ਗਏ ਹਨ, ਉਨ੍ਹਾਂ ਨੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਨੂੰ ਇੱਥੇ ਬੈਠੇ-ਬੈਠੇ ਅਹੁਦੇ ਮਿਲ ਗਏ, ਉਨ੍ਹਾਂ ਨੂੰ ਕਿਸੇ ਤੋਂ ਵੋਟਾਂ ਮੰਗਣ ਦੀ ਲੋੜ ਨਹੀਂ ਪਈ। ਹੁਣ ਉਹ ਉੱਥੇ ਆਪਣੇ ਰਾਜਨੀਤਿਕ ਹਿੱਤਾਂ ਲਈ ਨਹੀਂ, ਆਪਣੀਆਂ ਜਾਨਾਂ ਬਚਾਉਣ ਲਈ ਗਏ ਹਨ ਪਰ ਉੱਥੇ ਵੀ ਉਨ੍ਹਾਂ ਦਾ ਕੁਝ ਨਹੀਂ ਹੋਵੇਗਾ। ਉਨ੍ਹਾਂ ਦਾ ਇਸਤੇਮਾਲ ਕਰਕੇ ਛੱਡ ਦਿੱਤਾ ਜਾਵੇਗਾ।

ਮਾਨ ਨੇ ਕਿਹਾ, ਅਸੀਂ ਅਰਵਿੰਦ ਕੇਜਰੀਵਾਲ ਦੇ ਸਿਪਾਹੀ ਹਾਂ। ਇਹ ਸੱਤ ਲੋਕ ਪਾਰਟੀ ਦਾ ਹਿੱਸਾ ਨਹੀਂ ਸਨ। ਕਈ ਵਾਰ ਲੋਕਾਂ ਨੂੰ ਇਹ ਵਹਿਮ ਹੋ ਜਾਂਦਾ ਹੈ ਕਿ ਸਲੂਟ ਸਾਨੂੰ ਮਾਰੇ ਜਾਂਦੇ ਹਨ, ਪਰ ਇਸ ਪਿੱਛੇ ਕੋਈ ਹੋਰ ਹੁੰਦਾ ਹੈ। ਪੰਜਾਬ ਦੇ ਲੋਕ ਇਨ੍ਹਾਂ ਗੱਦਾਰਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button