PunjabTop News

CM ਮਾਨ ਦੀ ਪਤਨੀ ਨੇ ਅਦਾਲਤ ਵਿੱਚ ਦਾਇਰ ਕੀਤੀ ਅਪਰਾਧਿਕ ਮਾਣਹਾਨੀ ਦੀ ਸ਼ਿਕਾਇਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਖ਼ਿਲਾਫ਼ ਕਥਿਤ ਤੌਰ ’ਤੇ ਇਲਜ਼ਾਮ ਲਗਾਉਣ ਦੇ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ, ਹਰਸਿਮਰਤ ਕੌਰ ਬਾਦਲ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਅਦਾਲਤ ਵਿੱਚ ਅਪਰਾਧਿਕ ਮਾਣਹਾਨੀ ਦੀ ਸ਼ਿਕਾਇਤ ਦਾਇਰ ਕੀਤੀ ਹੈ।

ਡਾ. ਗੁਰਪ੍ਰੀਤ ਕੌਰ ਵੱਲੋਂ ਚੰਡੀਗੜ੍ਹ ਅਦਾਲਤ ਵਿੱਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS), 2023 ਦੀ ਧਾਰਾ 210 ਅਤੇ 222 ਤਹਿਤ ਇਹ ਸ਼ਿਕਾਇਤ ਦਾਇਰ ਕੀਤੀ ਗਈ ਹੈ। ਇਹ ਮਾਮਲਾ ਭਾਰਤੀ ਨਿਆਂ ਸੰਹਿਤਾ (BNS), 2023 ਦੀ ਧਾਰਾ 356 ਨਾਲ ਸਬੰਧਤ ਹੈ। ਇਸ ਧਾਰਾ ਤਹਿਤ ਦੋਸ਼ ਸਾਬਤ ਹੋਣ ’ਤੇ ਦੋ ਸਾਲ ਤੱਕ ਦੀ ਕੈਦ ਅਤੇ ਜੁਰਮਾਨੇ ਦੀ ਵਿਵਸਥਾ ਹੈ।

ਇਸ ਤੋਂ ਪਹਿਲਾਂ ਡਾ. ਗੁਰਪ੍ਰੀਤ ਕੌਰ ਨੇ ਤਿੰਨਾਂ ਆਗੂਆਂ ਨੂੰ ਕਾਨੂੰਨੀ ਮਾਣਹਾਨੀ ਨੋਟਿਸ ਭੇਜ ਕੇ 24 ਘੰਟਿਆਂ ਦੇ ਅੰਦਰ ਮੁਆਫ਼ੀ ਮੰਗਣ ਲਈ ਕਿਹਾ ਸੀ। ਹਾਲਾਂਕਿ, ਉਨ੍ਹਾਂ ਵੱਲੋਂ ਮੁਆਫ਼ੀ ਨਹੀਂ ਮੰਗੀ ਗਈ। ਸੁਖਪਾਲ ਸਿੰਘ ਖਹਿਰਾ ਵੱਲੋਂ ਤਾਂ ਡਾ. ਗੁਰਪ੍ਰੀਤ ਕੌਰ ਦਾ ਮਾਣਹਾਨੀ ਨੋਟਿਸ ਫਾੜ ਕੇ ਸੁੱਟਣ ਦੀ ਗੱਲ ਵੀ ਸਾਹਮਣੇ ਆਈ ਸੀ।

ਅਦਾਲਤ ਵਿੱਚ ਦਾਇਰ ਸ਼ਿਕਾਇਤ ਵਿੱਚ ਡਾ. ਗੁਰਪ੍ਰੀਤ ਕੌਰ ਨੇ ਕਿਹਾ ਹੈ ਕਿ ਉਹ ਇੱਕ ਯੋਗ ਮੈਡੀਕਲ ਪੇਸ਼ੇਵਰ ਹਨ ਅਤੇ ਸਮਾਜ ਵਿੱਚ ਉਨ੍ਹਾਂ ਦੀ ਆਪਣੀ ਪਛਾਣ ਤੇ ਇੱਜ਼ਤ ਹੈ। ਸ਼ਿਕਾਇਤ ਮੁਤਾਬਕ, ਉਨ੍ਹਾਂ ਖ਼ਿਲਾਫ਼ ਲਗਾਏ ਗਏ ਕਥਿਤ ਬੇਬੁਨਿਆਦ ਆਰੋਪਾਂ ਕਾਰਨ ਉਨ੍ਹਾਂ ਦੇ ਚਰਿੱਤਰ ਅਤੇ ਸਮਾਜਿਕ ਸਨਮਾਨ ਨੂੰ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਇਸ ਨਾਲ ਹੋਏ ਨਿੱਜੀ ਅਤੇ ਸਮਾਜਿਕ ਨੁਕਸਾਨ ਦੀ ਭਰਪਾਈ ਕਰਨਾ ਮੁਸ਼ਕਲ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button