
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ ਮੰਤਰੀਆਂ ਦੀ ਸੂਚੀ ਵਿੱਚ ਪੰਜਵੇਂ ਸਥਾਨ ‘ਤੇ ਹਨ। ਉਨ੍ਹਾਂ ਦੀ ਕੁੱਲ ਜਾਇਦਾਦ 1.97 ਕਰੋੜ ਰੁਪਏ ਹੈ। ਗੁਆਂਢੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਜਾਇਦਾਦ 5.80 ਕਰੋੜਰੁਪਏ ਹੈ, ਜੋਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਜਾਇਦਾਦ ਤੋਂ ਲਗਭਗ ਤਿੰਨ ਗੁਣਾ ਹੈ।
ਇਸ ਦੌਰਾਨ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ 7.81 ਕਰੋੜ ਰੁਪਏ ਦੀ ਜਾਇਦਾਦ ਨਾਲ ਉਨ੍ਹਾਂ ਨੂੰ ਪਛਾੜ ਗਏ ਹਨ। ਇਹ ਖੁਲਾਸਾ ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮਜ਼ (ADR) ਅਤੇ ਨੈਸ਼ਨਲ ਇਲੈਕਸ਼ਨ ਵਾਚ ਦੀ ਤਾਜ਼ਾ ਰਿਪੋਰਟ ਵਿੱਚ ਹੋਇਆ ਹੈ। ਇਹ ਰਿਪੋਰਟ ਮੁੱਖ ਮੰਤਰੀਆਂ ਵੱਲੋਂ ਉਨ੍ਹਾਂ ਦੇ ਚੋਣ ਹਲਫਨਾਮਿਆਂ ਵਿੱਚ ਦਿੱਤੀ ਗਈ ਜਾਣਕਾਰੀ ‘ਤੇ ਅਧਾਰਤ ਹੈ ਅਤੇ ਦੇਸ਼ ਭਰ ਦੇ 31 ਮੁੱਖ ਮੰਤਰੀਆਂ ਦਾ ਵਿਸ਼ਲੇਸ਼ਣ ਕਰਦੀ ਹੈ।
ਰਿਪੋਰਟ ਮੁਤਾਬਕ ਕਰਨਾਟਕ ਦੇ ਮੁੱਖ ਮੰਤਰੀ ਡੀਕੇ ਸ਼ਿਵਕੁਮਾਰ 1,413 ਕਰੋੜ ਰੁਪਏ ਦੀ ਕੁੱਲ ਜਾਇਦਾਦ ਦੇ ਨਾਲ ਦੇਸ਼ ਦੇ ਸਭ ਤੋਂ ਅਮੀਰ ਮੁੱਖ ਮੰਤਰੀ ਹਨ। ਜੰਮੂ ਅਤੇ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਕੋਲ ਸਭ ਤੋਂ ਘੱਟ ਜਾਇਦਾਦ ਹੈ, ਜਿਨ੍ਹਾਂ ਨੇ 55 ਲੱਖ ਰੁਪਏ ਦੀ ਜਾਇਦਾਦ ਐਲਾਨੀ ਹੈ
ADR ਰਿਪੋਰਟ ਮੁਤਾਬਕ ਭਗਵੰਤ ਮਾਨ ਕੋਲ ਗੁਆਂਢੀ ਰਾਜਾਂ ਦੇ ਮੁੱਖ ਮੰਤਰੀਆਂ ਨਾਲੋਂ ਘੱਟ ਜਾਇਦਾਦ ਹੈ, ਪਰ ਉਨ੍ਹਾਂ ਦੀ ਸਾਲਾਨਾ ਆਮਦਨ ਦੋਵਾਂ ਤੋਂ ਵੱਧ ਹੈ। ਉਨ੍ਹਾਂ ਨੇ ਸਿਰਫ਼ ਰਾਜਨੀਤੀ ਨੂੰ ਆਪਣਾ ਪੇਸ਼ਾ ਦੱਸਿਆ ਹੈ, ਜਿਸ ਤੋਂ ਉਨ੍ਹਾਂ ਦੀ ਸਾਲਾਨਾ ਆਮਦਨ 18.34 ਲੱਖ ਰੁਪਏ ਹੈ।
ਇਸ ਦੌਰਾਨ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁੱਖੂ ਨੇ ਆਪਣੇ ਆਪ ਨੂੰ ਪੈਨਸ਼ਨਰ ਅਤੇ ਠੇਕੇਦਾਰ ਦੱਸਿਆ ਹੈ। ਉਨ੍ਹਾਂ ਦੀ ਸਾਲਾਨਾ ਆਮਦਨ 17.22 ਲੱਖ ਰੁਪਏ ਹੈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਵਿਧਾਇਕ, ਮੁੱਖ ਮੰਤਰੀ ਅਤੇ ਪੱਥਰ ਕਰੱਸ਼ਰ ਮਾਲਕ ਵਜੋਂ 13.45 ਲੱਖ ਰੁਪਏ ਦੀ ਸਾਲਾਨਾ ਆਮਦਨ ਐਲਾਨੀ ਹੈ।
ਤਿੰਨਾਂ ਰਾਜਾਂ ਦੇ ਮੁੱਖ ਮੰਤਰੀਆਂ ਵਿੱਚੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ‘ਤੇ ਸਭ ਤੋਂ ਵੱਧ ਕਰਜ਼ਾ ਹੈ। ਉਨ੍ਹਾਂ ਨੇ 74.82 ਲੱਖ ਰੁਪਏ ਦਾ ਕਰਜ਼ਾ ਐਲਾਨਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ 30.35 ਲੱਖ ਰੁਪਏ ਦਾ ਕਰਜ਼ਾ ਹੈ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ‘ਤੇ 22.42 ਲੱਖ ਰੁਪਏ ਦਾ ਕਰਜ਼ਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




