ਗਣਤੰਤਰ ਦਿਵਸ ‘ਤੇ ਪੰਜਾਬ ‘ਚ ਹੋਣ ਵਾਲੇ ਪ੍ਰੋਗਰਾਮ ਦੇ ਮੱਦੇਨਜ਼ਰ ਪੁਲਿਸ ਵਿਭਾਗ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਪੰਜਾਬ ‘ਚ ‘ਆਪ’ ਦੀ ਸਰਕਾਰ ਆਉਣ ‘ਤੇ ਗਣਤੰਤਰ ਦਿਵਸ ‘ਤੇ ਪਹਿਲੀ ਵਾਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਝੰਡਾ ਲਹਿਰਾਉਣਗੇ। ਉਨ੍ਹਾਂ ਨੇ ਬਠਿੰਡਾ ‘ਚ ਆਯੋਜਿਤ ਪ੍ਰੋਗਰਾਮ ‘ਚ ਸ਼ਿਰਕਤ ਕਰਨੀ ਹੈ।ਸੀ.ਐੱਮ ਮਾਨ ਦੇ ਬਠਿੰਡਾ ਆਉਣ ਕਾਰਨ ਸਮੁੱਚਾ ਪੁਲਸ-ਪ੍ਰਸ਼ਾਸਨ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ‘ਚ ਜੁਟਿਆ ਹੋਇਆ ਹੈ। ਬੱਸ ਸਟੈਂਡ, ਰੇਲਵੇ ਸਟੇਸ਼ਨ ਸਮੇਤ ਸਮਾਗਮ ਵਾਲੀ ਥਾਂ ਨੂੰ ਜਾਣ ਵਾਲੇ ਰਸਤੇ ’ਤੇ ਵਾਰ-ਵਾਰ ਚੈਕਿੰਗ ਕੀਤੀ ਜਾ ਰਹੀ ਹੈ। ਵਾਹਨਾਂ ਦੀ ਚੈਕਿੰਗ ਅਤੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਸਮੇਤ ਹਰ ਪਹਿਲੂ ਤੋਂ ਚੌਕਸੀ ਰੱਖੀ ਜਾ ਰਹੀ ਹੈ। ਐਸਐਸਪੀ ਬਠਿੰਡਾ ਜੇ. ਇਲਨਚੇਲੀਅਨ ਖੁਦ ਦਿਨ-ਰਾਤ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਹਨ। ਉਹ ਵੱਖ-ਵੱਖ ਥਾਵਾਂ ‘ਤੇ ਲਗਾਏ ਗਏ ਪੁਲਿਸ ਨਾਕਿਆਂ ਦੀ ਚੈਕਿੰਗ ਕਰਨ ਤੋਂ ਇਲਾਵਾ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕਰ ਰਹੇ ਹਨ।ਸੀ.ਐਮ.ਭਗਵੰਤ ਮਾਨ ਦੀ ਸੁਰੱਖਿਆ ਨੂੰ ਲੈ ਕੇ ਐਸ.ਐਸ.ਪੀ ਜੇ. ਐਲਨਚੇਲੀਅਨ ਨੇ ਬਠਿੰਡਾ ਦੇ ਸਮੂਹ ਐਸ.ਐਚ.ਓਜ਼ ਅਤੇ ਚੌਕੀ ਇੰਚਾਰਜਾਂ ਦੀ ਮੀਟਿੰਗ ਕੀਤੀ। ਉਨ੍ਹਾਂ ਸਮੂਹ ਜ਼ਿੰਮੇਵਾਰ ਅਧਿਕਾਰੀਆਂ ਨੂੰ ਗਣਤੰਤਰ ਦਿਵਸ ਅਤੇ ਉਸ ਤੋਂ ਪਹਿਲਾਂ ਸੁਰੱਖਿਆ ਦੇ ਮੱਦੇਨਜ਼ਰ ਹਰ ਪਲ ਚੌਕਸ ਰਹਿਣ ਦੇ ਹੁਕਮ ਦਿੱਤੇ। ਮੁੱਖ ਮੰਤਰੀ ਦੇ ਬਠਿੰਡਾ ਰੇਂਜ ਵਿੱਚ ਦਾਖਲ ਹੋਣ ਤੱਕ ਅਤੇ ਗਣਤੰਤਰ ਦਿਵਸ ਦੀ ਰਾਤ ਤੱਕ ਫੋਰਸ ਨੂੰ ਹਰ ਪਲ ਚੌਕਸ ਰਹਿਣ ਲਈ ਕਿਹਾ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.