Breaking NewsD5 specialNewsPunjabTop News

CM ਮਾਨ ਨਾਲ ਮੁਲਾਕਾਤ ਕਰਨਗੇ ਕੈਪਟਨ, ਸੌਂਪਣਗੇ ਭ੍ਰਿਸ਼ਟ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਦੀ ਸੂਚੀ

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੌਜੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁਲਾਕਾਤ ਕਰਕੇ ਵੱਡਾ ਧਮਕਾ ਕਰਨ ਜਾ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਾਬਕਾ ਭ੍ਰਿਸ਼ਟ ਮੰਤਰੀਆਂ ਅਤੇ ਵਿਧਾਇਕਾਂ ਦੀ ਸੂਚੀ ਸੌਂਪ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਸੂਚੀ ਵਿਚ ਖਾਸ ਤੌਰ ’ਤੇ ਪਿਛਲੀ ਸਰਕਾਰ ਦੇ ਉਹ ਆਗੂ ਹਨ ਜਿਨ੍ਹਾਂ ਦਾ ਨਾਂ ਨਜਾਇਜ਼ ਮਾਈਨਿੰਗ ਵਿਚ ਬੋਲਦਾ ਰਿਹਾ ਹੈ। ਕੈਪਟਨ ਦੇ ਇਸ ਪੈਂਤੜੇ ਨਾਲ ਕਾਂਗਰਸੀ ਖੇਮੇ ਵਿਚ ਖਲਬਲੀ ਮਚ ਗਈ ਹੈ । ਉਧਰ ਭਗਵੰਤ ਮਾਨ ਪਹਿਲਾਂ ਹੀ ਆਖ ਚੁੱਕੇ ਹੈ ਕਿ ਭ੍ਰਿਸ਼ਟਾਚਾਰ ਵਿਚ ਲਿਪਤ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਭਾਵੇਂ ਉਹ ਕਿੰਨਾ ਵੀ ਰਸੂਖਦਾਰ ਕਿਉਂ ਨਾ ਹੋਵੇ ।

Mining Case : ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਿਆ Mann, ਹੁਣੇ ਹੀ ਕਰਤਾ ਉਹੀ ਕੰਮ ਜੋ ਸੀ ਚਾਹੁੰਦੇ ਲੋਕ |

ਇਥੇ ਇਹ ਵੀ ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਕੁੱਝ ਸਮਾਂ ਪਹਿਲਾਂ ਹੀ ਕਿਹਾ ਸੀ ਕਿ ਉਨ੍ਹਾਂ ਕੋਲ ਨਾਜਾਇਜ਼ ਮਾਈਨਿੰਗ ਵਿਚ ਸ਼ਾਮਲ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਦੇ ਨਾਵਾਂ ਦੀ ਸੂਚੀ ਹੈ । ਜੇ ਮੁੱਖ ਮੰਤਰੀ ਭਗਵੰਤ ਮਾਨ ਮੰਗਣ ਤਾਂ ਉਹ ਜ਼ਰੂਰ ਇਹ ਸੂਚੀ ਉਨ੍ਹਾਂ ਨੂੰ ਸੌਂਪਣਗੇ । ਕੈਪਟਨ ਦਾ ਇਹ ਬਿਆਨ ਉਦੋਂ ਆਇਆ ਸੀ , ਜਦੋਂ ਕਾਂਗਰਸ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਵਾ ਨੇ ਉਨ੍ਹਾਂ ਨੂੰ ਭ੍ਰਿਸ਼ਟ ਮੰਤਰੀਆਂ ਦੇ ਨਾਂ ਦੱਸਣ ਲਈ ਕਿਹਾ ਸੀ । ਫਿਲਹਾਲ ਹੁਣ ਜਦੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਦਾਗੀ ਆਗੂਆਂ ਦਾ ਖੁਲਾਸਾ ਕਰਨ ਜਾ ਰਹੇ ਹਨ ਤਾਂ ਦੇਖਣਾ ਇਹ ਹੋਵੇਗਾ ਕਿ ਇਸ ਸੂਚੀ ਨਾਲ ਕਿਹੜੇ ਆਗੂਆਂ ਦੇ ਨਾਮ ਸਾਹਮਣੇ ਆਉਂਦੇ ਹੈ ਅਤੇ ਪੰਜਾਬ ਸਰਕਾਰ ਉਨ੍ਹਾਂ ਖ਼ਿਲਾਫ਼ ਕੀ ਕਾਰਵਾਈ ਕਰਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button