CM ਮਾਨ ਨੂੰ ਫੋਰਟਿਸ ਹਸਪਤਾਲ ਤੋਂ ਮਿਲੀ ਛੁੱਟੀ

ਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ ਸਵੇਰੇ 8 ਵਜੇ ਮੋਹਾਲੀ ਸਥਿਤ ਫੋਰਟਿਸ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਮੁੱਖ ਮੰਤਰੀ ਪਿਛਲੇ ਚਾਰ ਦਿਨਾਂ ਤੋਂ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਸਨ, ਜਿੱਥੇ ਉਹ ਰੁਟੀਨ ਮੈਡੀਕਲ ਜਾਂਚ ਅਤੇ ਨਿਗਰਾਨੀ ਹੇਠ ਰਹੇ।ਸੀਐਮ ਮਾਨ ਨੇ ਫੋਰਟਿਸ ਹਸਪਤਾਲ, ਮੋਹਾਲੀ ਵਿਖੇ ਰੁਟੀਨ ਮੈਡੀਕਲ ਜਾਂਚ ਲਈ ਭਰਤੀ ਹੋਏ ਸਨ। ਹਸਪਤਾਲ ਵੱਲੋਂ ਜਾਰੀ ਮੈਡੀਕਲ ਬੁਲੇਟਿਨ ਅਨੁਸਾਰ ਉਨ੍ਹਾਂ ਦੀ ਵਿਸਤ੍ਰਿਤ ਕਲੀਨੀਕਲ ਜਾਂਚ ਅਤੇ ਮਿਆਰੀ ਡਾਇਗਨੋਸਟਿਕ ਟੈਸਟ ਕੀਤੇ ਗਏ।
ਡਾਕਟਰਾਂ ਮੁਤਾਬਕ ਮੁੱਖ ਮੰਤਰੀ ਦੇ ਸਾਰੇ ਵਾਇਟਲ ਪੈਰਾਮੀਟਰ ਸਥਿਰ ਹਨ ਅਤੇ ਨਾਰਮਲ ਹੱਦਾਂ ਵਿੱਚ ਹਨ। ਉਨ੍ਹਾਂ ਨੂੰ ਹਲਕੀ ਥਕਾਵਟ ਮਹਿਸੂਸ ਹੋ ਰਹੀ ਸੀ, ਜਿਸ ਕਾਰਨ ਉਨ੍ਹਾਂ ਨੂੰ ਨਿਗਰਾਨੀ ਅਤੇ ਸਹਾਇਕ ਇਲਾਜ ਲਈ ਦਾਖਲ ਕੀਤਾ ਗਿਆ ਹੈ।
ਹਸਪਤਾਲ ਸਰੋਤਾਂ ਨੇ ਪੁਸ਼ਟੀ ਕੀਤੀ ਹੈ ਕਿ ਮੁੱਖ ਮੰਤਰੀ ਦੀ ਸਿਹਤ ਸਥਿਤੀ ਪੂਰੀ ਤਰ੍ਹਾਂ ਸਥਿਰ ਹੈ ਅਤੇ ਉਹ ਬਹੁ-ਵਿਭਾਗੀ ਮੈਡੀਕਲ ਟੀਮ ਦੀ ਨਿਗਰਾਨੀ ਹੇਠ ਹਨ। ਡਾਕਟਰਾਂ ਨੇ ਕਿਹਾ ਕਿ ਉਨ੍ਹਾਂ ਦੀ ਹਾਲਤ ਚਿੰਤਾਜਨਕ ਨਹੀਂ ਹੈ। ਪਾਰਟੀ ਸਰੋਤਾਂ ਅਨੁਸਾਰ ਸਰਕਾਰੀ ਕੰਮਕਾਜ ’ਤੇ ਕੋਈ ਵੱਡਾ ਅਸਰ ਨਹੀਂ ਪਿਆ ਅਤੇ ਲੋੜ ਅਨੁਸਾਰ ਕਾਰਜ ਜਾਰੀ ਰਹਿਣਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




