Breaking NewsD5 specialNewsPunjabTop News

CM ਮਾਨ ਨੇ ਕੈਬਨਿਟ ਦੇ ਫੈਸਲਿਆਂ ਦਾ ਕੀਤਾ ਖੁਲਾਸਾ

26 ਹਜ਼ਾਰ ਅਸਾਮੀਆਂ ਨੂੰ ਮਨਜ਼ੂਰੀ

ਚੰਡੀਗੜ੍ਹ : ਭਗਵੰਤ ਮਾਨ ਵਜ਼ਾਰਤ ਨੇ ਵੱਡੇ ਫ਼ੈਸਲੇ ਲੈਂਦੇ ਹੋਏ ਵੱਖ-ਵੱਖ ਵਿਭਾਗਾਂ ਦੀਆਂ 26454 ਅਸਾਮੀਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਇਕ ਵਿਧਾਇਕ, ਇਕ ਪੈਨਸ਼ਨ ਦੇ ਨੋਟੀਫਿਕੇਸ਼ਨ ਨੂੰ ਵੀ ਪੰਜਾਬ ਕੈਬਨਿਟ ਨੇ ਪ੍ਰਵਾਨਗੀ ਦੇ ਦਿੱਤੀ ਹੈ। ਕੈਬਨਿਟ ਦੇ ਇਸ ਫ਼ੈਸਲੇ ਨਾਲ ਹੁਣ ਇਕ ਵਿਧਾਇਕ ਨੂੰ ਇਕ ਹੀ ਪੈਨਸ਼ਨ ਮਿਲੇਗੀ। ਦਰਅਸਲ ਪਹਿਲਾਂ ਜੇਕਰ ਕੋਈ ਵਿਧਾਇਕ ਦੋ ਵਾਰ ਜਾਂ ਉਸ ਤੋਂ ਵੱਧ ਵਾਰ ਚੋਣ ਜਿੱਤਦਾ ਸੀ ਤਾਂ ਉਸ ਨੂੰ ਉਨੀ ਵਾਰ ਦੀ ਹੀ ਪੈਨਸ਼ਨ ਦਿੱਤੀ ਜਾਂਦੀ ਸੀ ਪਰ ਹੁਣ ਮਾਨ ਸਰਕਾਰ ਦੇ ਫ਼ੈਸਲੇ ਅਨੁਸਾਰ ਵਿਧਾਇਕ ਭਾਵੇਂ ਜਿੰਨੀ ਵੀ ਵਾਰ ਚੋਣ ਜਿੱਤ ਚੁੱਕਿਆ ਹੋਵੇ, ਪੈਨਸ਼ਨ ਉਸ ਨੂੰ ਮਹਿਜ਼ ਇਕ ਵਾਰ ਦੀ ਹੀ ਮਿਲੇਗੀ।

BIG News : High Court ਦਾ Bhagwant Mann ਨੂੰ ਵੱਡਾ ਝਟਕਾ, ਸੁਣਾਇਆ ਫੈਸਲਾ | D5 Channel Punjabi

ਇਸ ਤੋਂ ਇਲਾਵਾ ਮਾਨ ਸਰਕਾਰ ਨੇ ਘਰ-ਘਰ ਰਾਸ਼ਨ ਪਹੁੰਚਾਉਣ ਦੀ ਸਕੀਮ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਇਕ ਹੋਰ ਫ਼ੈਸਲੇ ਵਿਚ ਮੁਕਤਸਰ ਜ਼ਿਲ੍ਹੇ ’ਚ ਨਰਮੇ ਦੀ ਫ਼ਸਲ ਦੇ ਖ਼ਰਾਬ ਹੋਣ ’ਤੇ 41.89 ਕਰੋੜ ਰੁਪਏ ਦੇ ਮੁਆਵਜ਼ੇ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਜਿਸ ਵਿਚ 38.08 ਕਰੋੜ ਰੁਪਏ ਕਿਸਾਨਾਂ ਲਈ ਜਦਕਿ 03.81 ਕਰੋੜ ਰੁਪਏ ਖੇਤ ਮਜ਼ਦੂਰਾਂ ਲਈ ਜਾਰੀ ਕੀਤੇ ਗਏ ਹਨ। ਹੋਰ ਫ਼ੈਸਲੇ ਵਿਚ ਛੋਟੇ ਟਰਾਂਸਪੋਰਟਰਾਂ ਲਈ ਫੀਸ ਜਮਾਂ ਕਰਵਾਉਣ ਲਈ 3 ਮਹੀਨੇ ਦਾ ਸਮਾਂ ਵਧਾਇਆ ਗਿਆ ਹੈ ਅਤੇ ਇਹ ਫੀਸ ਕਿਸ਼ਤਾਂ ’ਚ ਵੀ ਜਮਾਂ ਹੋ ਸਕੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button