PunjabTop News

CM ਮਾਨ ਨੇ ਬੇਅਦਬੀ ਵਿਰੋਧੀ ਕਾਨੂੰਨ ਸਬੰਧੀ 7 ਮੈਂਬਰੀ ਕਮੇਟੀ ਨਾਲ ਕੀਤੀ ਮੀਟਿੰਗ, ਸੋਧਾਂ ’ਤੇ ਹੋਈ ਵਿਸਥਾਰ ਨਾਲ ਚਰਚਾ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਸਥਿਤ ਆਪਣੀ ਸਰਕਾਰੀ ਰਿਹਾਇਸ਼ ’ਤੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਸਬੰਧੀ ਬਣਾਈ ਗਈ 7 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ ਕੀਤੀ। ਕਰੀਬ ਦੋ ਘੰਟੇ ਚੱਲੀ ਇਸ ਮੀਟਿੰਗ ਦੌਰਾਨ ਐਕਟ ਵਿੱਚ ਪ੍ਰਸਤਾਵਿਤ ਸੋਧਾਂ ਨੂੰ ਲੈ ਕੇ ਕਮੇਟੀ ਮੈਂਬਰਾਂ ਨਾਲ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਕੌਣ-ਕੌਣ 7 ਮੈਂਬਰੀ ਕਮੇਟੀ ਵਿੱਚ ਸ਼ਾਮਲ?
ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰਨ ਵਾਲੀ ਕਮੇਟੀ ਵਿੱਚ ਵੱਖ-ਵੱਖ ਧਾਰਮਿਕ, ਕਾਨੂੰਨੀ ਅਤੇ ਪ੍ਰਸ਼ਾਸਨਿਕ ਖੇਤਰਾਂ ਨਾਲ ਸਬੰਧਤ ਸ਼ਖ਼ਸੀਅਤਾਂ ਸ਼ਾਮਲ ਹਨ। ਕਮੇਟੀ ਦੇ ਮੈਂਬਰਾਂ ਵਿੱਚ:
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ
ਦਮਦਮੀ ਟਕਸਾਲ ਦੇ ਮੁਖੀ ਸੰਤ ਹਰਨਾਮ ਸਿੰਘ ਖ਼ਾਲਸਾ
ਰਾਮਪੁਰ ਖੇੜਾ ਦੇ ਸੰਤ ਬਾਬਾ ਸੇਵਾ ਸਿੰਘ
ਸੇਵਾਮੁਕਤ ਜਸਟਿਸ ਜਸਪਾਲ ਸਿੰਘ
ਸੇਵਾਮੁਕਤ ਜਸਟਿਸ ਗੁਰਬੀਰ ਸਿੰਘ
ਸਾਬਕਾ ਆਈਪੀਐੱਸ ਅਧਿਕਾਰੀ ਅਤੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਸਾਬਕਾ ਚੇਅਰਮੈਨ ਜਤਿੰਦਰ ਸਿੰਘ ਔਲਖ
ਐਡਵੋਕੇਟ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਹਨ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਤਰਾਜ਼ਾਂ ’ਤੇ ਹੋਵੇਗੀ ਚਰਚਾ
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਦੌਰਾਨ ਪਹਿਲਾਂ ਆਪਸੀ ਜਾਣ-ਪਛਾਣ ਹੋਈ। ਇਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਐਕਟ ਸਬੰਧੀ ਉਠਾਏ ਗਏ ਇਤਰਾਜ਼ਾਂ ਨੂੰ ਦੂਰ ਕਰਨ ਦੇ ਤਰੀਕਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਿਸਥਾਰ ਨਾਲ ਗੱਲਬਾਤ ਕਰਕੇ ਜਲਦ ਹੀ ਰਿਪੋਰਟ ਤਿਆਰ ਕਰਕੇ ਸੌਂਪੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button