Breaking NewsD5 specialNewsPunjabTop News

CM ਮਾਨ ਨੇ ਵਿਧਾਨ ਸਭਾ ਇਜਲਾਸ ਵਿਚਾਲੇ ਹੀ ਸੱਦੀ ਕੈਬਨਿਟ ਮੀਟਿੰਗ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਜਲਾਸ ਦੇ ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਦਨ ਦੀ ਕਾਰਵਾਈ 2 ਵਜੇ ਤੱਕ ਮੁਲਤਵੀ ਕਰ ਦਿੱਤੀ ਹੈ। ਇਸ ਦੇ ਨਾਲ ਹੀ ਜ਼ਿਕਰ ਕਰਨਾ ਬਣਦਾ ਹੈ ਕਿ ਇਸ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਕੈਬਨਿਟ ਦੀ ਮੀਟਿੰਗ ਵੀ ਸੱਦ ਲਈ ਹੈ।

ਕੌਣ ਹੈ Balwinder Jattana ? Moosewala ਨੇ ਗਾਣੇ ‘ਚ ਕਿਉਂ ਕੀਤਾ ਜ਼ਿਕਰ? | D5 Channel Punjabi

ਮੀਟਿੰਗ ਦੁਪਹਿਰ 12:30 ਵਜੇ ਹੋਵੇਗੀ। ਇਸ ਮੀਟਿੰਗ ਵਿੱਚ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾਣ ਵਾਲੇ ਬਿਲਾਂ ਨੂੰ ਕੈਬਨਿਟ ਵੱਲੋਂ ਮਨਜ਼ੂਰੀ ਮਿਲ ਸਕਦੀ ਹੈ। ਦੱਸ ਦਈਏ ਕਿ ਵਿਧਾਨ ਸਭਾ ਵਿੱਚ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਇੱਕ ਵਿਧਾਇਕ ਇੱਕ ਪੈਨਸ਼ਨ ਦੇ ਬਿਲ ਸਰਕਾਰ ਵੱਲੋਂ ਪੇਸ਼ ਕੀਤੇ ਜਾਣੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button